ਬੇਦੀ ਕਾਲੇਵਾਲ, ਕੁਰਾਲੀ : ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਚੋਣ ਲੜ੍ਹਨ ਦੀ ਮਿਲੀ ਪ੍ਰਵਾਨਗੀ ਤੋਂ ਬਾਅਦ ਸ਼ੁੱਕਰਵਾਰ ਨੂੰ ਕੁਰਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਈਕੋਰਟ ਵਲੋਂ ਉਨ੍ਹਾਂ ਨੂੰ ਚੋਣ ਲੜ੍ਹਨ ਦੀ ਪ੍ਰਵਾਨਗੀ ਦੇਣ ਨਾਲ ਜਨਤਾ ਦਾ ਨਿਆਂਪਾਲਿਕਾ ਵਿਚ ਹੋਰ ਵੀ ਭਰੋਸਾ ਕਾਇਮ ਹੋਇਆ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਚੋਣ ਲੜ੍ਹਨ ਤੋਂ ਰੋਕਣ ਲਈ ਵਿਰੋਧੀ ਪਾਰਟੀਆਂ ਦੀ ਚਾਲ ਵੀ ਖਤਮ ਹੋ ਗਈ ਹੈ ਅਤੇ ਉਨ੍ਹਾਂ ਦੇ ਹੱਕ ਵਿਚ ਫੈਸਲਾ ਹੋਣ ਨਾਲ ਹਲਕੇ ਦੇ ਵੋਟਰਾਂ ਵਲੋਂ ਵੀ ਸੰਤੁਸ਼ਟੀ ਜਤਾਈ ਗਈ ਹੈ। ਉਨ੍ਹਾਂ ਕਿਹਾ ਕਿ ਮੇਰਾ ਮਨੋਰਥ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਇੰਡਸਟੀਰਜ਼ ਖੁਲ੍ਹਵਾਉਣਾ ਹੈ।

ਇਸ ਮੌਕੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਰੋੜੀ, ਡਾ.ਚਰਨਜੀਤ ਸਿੰਘ ਇੰਚਾਰਜ ਹਲਕਾ ਸ਼੍ਰੀ ਚਮਕੌਰ ਸਾਹਿਬ, ਹਰੀਸ਼ ਕੌਸ਼ਲ, ਡੀਐਸ ਚਾਹਲ, ਪ੍ਰਲਾਦ ਸਿੰਘ ਢੰਗਰਾਲੀ, ਐਨਪੀ ਰਾਣਾ, ਪਾਲ ਸਿੰਘ, ਸਰਬਜੀਤ ਸਿੰਘ ਹੁੰਦਲ, ਬਲਵਿੰਦਰ ਸਿੰਘ ਗਿੱਲ, ਮਨਜੀਤ ਸਿੰਘ ਬਹਿਰਾਮਪੁਰ, ਰਣਜੀਤ ਸਿੰਘ ਪਤਿਆਲਾ ਆਦਿ ਮੌਜੂਦ ਸਨ।

Posted By: Susheel Khanna