ਸ਼ਿਵਰਾਜ ਸਿੰਘ ਰਾਜੂ, ਲੰਬੀ : ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਸ਼ਾਨਦਾਰ ਜਿੱਤ ਹਾਸਲ ਕਰੇਗਾ ਤੇ ਕਾਂਗਰਸ ਨੂੰ ਹਾਰ ਦਾ ਮੂੰਹ ਦੇਖਣਾ ਪਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੰਗਲਵਾਰ ਨੂੰ ਆਪਣੇ ਗ੍ਰਹਿ ਵਿਖੇ ਗੱਲਬਾਤ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ 'ਚ ਮੋਦੀ ਸਰਕਾਰ ਦਾ ਆਉਣਾ ਤੈਅ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਨ੍ਹਾਂ ਦੇ ਪੁੱਤਰ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਨੂੰਹ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਪਿੰਡ ਬਾਦਲ ਵਿਖੇ ਪੰਜਾਬ ਭਰ ਤੋਂ ਅਕਾਲੀ ਆਗੂ ਤੇ ਵਰਕਰ ਮਿਲਣ ਪਹੁੰਚੇ।

ਇਸ ਮੌਕੇ ਚਰਨਜੀਤ ਸਿੰਘ ਬਰਾੜ ਦਿਆਲ ਸਿੰਘ ਕੋਲਿਆਂਵਾਲੀ, ਤੇਜਿੰਦਰ ਸਿੰਘ ਮਿੱਡੂ ਖੇੜਾ, ਅਵਤਾਰ ਬਨਵਾਲਾ, ਬਲਕਰਨ ਬਨਵਾਲਾ, ਮਨਜੀਤ ਲਾਲਬਾਈ, ਰਣਜੋਧ ਲੰਬੀ, ਨੀਟੂ ਤਪਾਖੇੜਾ, ਜਗਤਾਰ ਭੀਟੀਵਾਲਾ, ਮਨਵਿੰਦਰ ਭੀਟੀਵਾਲਾ, ਹਰਮੇਸ਼ ਖੁੱਡੀਆਂ, ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਸਮੇਤ ਵੱਡੀ ਗਿਣਤੀ 'ਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।

Posted By: Jagjit Singh