- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Lok Sabha Elections Results 2019 ਲੋਕ ਸਭਾ ਚੋਣਾਂ ਦੇ ਨਤੀਜਿਆਂ 'ਚ ਭਾਜਪਾ ਨੇ ਜਿੱਤੇ ਦੇਸ਼ ਭਰ 'ਚ ਇਤਿਹਾਸਕ ਜਿੱਤ ਦਰਜ ਕਰਵਾਈ ਹੈ, ਉੱਥੇ ਪੰਜਾਬ 'ਚ ਉਸ ਨੂੰ ਸਿਰਫ਼ ਦੋ ਸੀਟਾਂ ਨਾਲ ਹੀ ਸਬਰ ਕਰਨਾ ਪਿਆ। ਗੁਰਦਾਸ ਤੋਂ ਭਾਜਪਾ ਦੇ ਸੰਨੀ ਦਿਓਲ ਅਤੇ ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ ਨੇ ਜਿੱਤ ਹਾਸਲ ਕੀਤੀ ਹੈ। ਇੱਥੇ ਕਾਂਗਰਸ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਅੱਠ ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਦੋ ਸੀਟਾਂ 'ਤੇ ਜਿੱਤ ਪ੍ਰਾਪਤ ਹੋਈ ਹੈ। ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਸੰਗਰੂਰ ਤੋਂ ਜਿੱਤ ਪ੍ਰਾਪਤ ਕਰਕੇ ਪਾਰਟੀ ਦੀ ਸਾਖ ਬਚਾਉਣ 'ਚ ਕਾਮਯਾਬ ਬਚਾਉਣ 'ਚ ਕਾਮਯਾਬ ਰਹੇ। ਪਟਿਆਲਾ ਤੋਂ ਕਾਂਗਰਸ ਦੀ ਪ੍ਰਨੀਤ ਕੌਰ, ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਮੁਨੀਸ਼ ਤਿਵਾੜੀ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ, ਫ਼ਰੀਦਕੋਟ ਤੋਂ ਮੁਹੰਮਦ ਸਦੀਕ, ਜਲੰਧਰ ਤੋਂ ਚੌਧਰੀ ਸੰਤੋਖ ਸਿੰਘ ਅਤੇ ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਜੇਤੂ ਰਹੇ। ਬਠਿੰਡਾ ਤੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੇਤੂ ਰਹੇ।
