ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਜ਼ਿਮਨੀ ਚੋਣਾਂ ਦੌਰਾਨ ਵੋਟ ਕਰਨ ਸਮੇਂ ਵੋਟਰ ਦੀ ਸਹੀ ਪਛਾਣ ਕਰਨ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਵੋਟਰ ਫੋਟੋ ਪਛਾਣ ਪੱਤਰ (ਐਪਿਕ ਵੋਟਰ ਆਈਡੀ ਕਾਰਡ) ਤੋਂ ਇਲਾਵਾ ਵੋਟਰ ਪਛਾਣ ਦੇ ਸਬੂਤ ਵਜੋਂ 11 ਹੋਰ ਦਸਤਾਵੇਜ਼ਾਂ ਨੂੰ ਵਰਤਣ ਦੀ ਪ੍ਰਵਾਨਗੀ ਦਿੱਤੀ ਹੈ।

ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ ਨਹੀਂ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਛਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਮਾਰਟ ਕਾਰਡ, ਸਿਹਤ ਬੀਮਾ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼ ਅਤੇ ਐਮਪੀ, ਐਮਐਲਏ ਨੂੰ ਜਾਰੀ ਪਛਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।