ਜੈ ਸਿੰਘ ਛਿੱਬਰ, ਚੰਡੀਗੜ੍ਹ : ਚਾਰ ਵਿਧਾਨ ਸਭਾ ਹਲਕਿਆਂ 'ਚ 21 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਕੁੱਲ 33 ਉਮੀਦਵਾਰ ਮੈਦਾਨ ਵਿਚ ਹਨ। ਵੀਰਵਾਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਅੰਤਿਮ ਦਿਨ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਗਵਾੜਾ ਤੋਂ 9 ਉਮੀਦਵਾਰ ਹਨ, ਜਿਨ੍ਹਾਂ 'ਚ ਆਮ ਆਦਮੀ ਪਾਰਟੀ ਦੇ ਸੰਤੋਸ਼ ਕੁਮਾਰ ਗੋਗੀ, ਬਹੁਜਨ ਸਮਾਜ ਪਾਰਟੀ ਦੇ ਭਗਵਾਨ ਦਾਸ, ਲੋਕ ਇਨਸਾਫ਼ ਪਾਰਟੀ ਦੇ ਜਰਨੈਲ ਸਿੰਘ ਨੰਗਲ, ਪੀਪਲਜ਼ ਪਾਰਟੀ ਆਫ ਡੈਮੋਕਰੇਟਿਵ ਚਰਨਜੀਤ ਕੁਮਾਰ, ਆਜ਼ਾਦ ਉਮੀਦਵਾਰ ਨੀਟੂ, ਕਾਂਗਰਸ ਦੇ ਬਲਵਿੰਦਰ ਸਿੰਘ ਧਾਲੀਵਾਲ, ਭਾਰਤੀ ਜਨਤਾ ਪਾਰਟੀ ਦੇ ਰਾਜੇਸ਼ ਬਾਘਾ, ਵਿਸ਼ਾਲ ਪਾਰਟੀ ਆਫ ਇੰਡੀਆ ਦੇ ਸੋਨੂੰ ਕੁਮਾਰ ਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪਰਮਜੋਤ ਕੌਰ ਗਿੱਲ ਸ਼ਾਮਲ ਹਨ।

ਇਸੇ ਤਰ੍ਹਾਂ ਮੁਕੇਰੀਆਂ ਤੋਂ ਆਮ ਆਦਮੀ ਪਾਰਟੀ ਦੇ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ, ਕਾਂਗਰਸ ਦੀ ਇੰਦੂ ਬਾਲਾ, ਭਾਰਤੀ ਜਨਤਾ ਪਾਰਟੀ ਦੇ ਜੰਗੀ ਲਾਲ ਮਹਾਜਨ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਗੁਰਵਤਨ ਸਿੰਘ, ਹਿੰਦੁਸਤਾਨ ਸਕਤੀ ਸੈਨਾ ਦੇ ਅਰਜੁਨ ਤੇ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ ਸਾਮਲ ਹਨ।

ਦਾਖਾ ਵਿਧਾਨ ਸਭਾ ਹਲਕੇ ਤੋਂ 11 ਉਮੀਦਵਾਰ ਮੈਦਾਨ ਵਿਚ ਹਨ। ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਸੰਦੀਪ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਮੋਹਾਲੀ , ਅਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਸੁਖਦੇਵ ਸਿੰਘ ਚੱਕ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਗੁਰਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜੋਗਿੰਦਰ ਸਿੰਘ ਵੇਗਲ, ਆਜ਼ਾਦ ਉਮੀਦਵਾਰ ਹਰਬੰਸ ਸਿੰਘ ਜਲਾਲ,ਗੁਰਦੀਪ ਸਿੰਘ ਕਾਹਲੋਂ, ਜੈ ਪ੍ਰਕਾਸ਼ ਜੈਨ (ਟੀਟੂ ਬਾਣੀਆ) ਤੇ ਆਜ਼ਾਦ ਉਮੀਦਵਾਰ ਬਲਦੇਵ ਸਿੰਘ (ਦੇਵ ਸਰਾਭਾ) ਸ਼ਾਮਲ ਹਨ।

ਇਸੇ ਤਰ੍ਹਾਂ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ, ਕਾਂਗਰਸ ਦੇ ਰਮਿੰਦਰ ਸਿੰਘ ਆਵਲਾ, ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ , ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਤੇ ਰਾਜ ਸਿੰਘ ਸਾਮਲ ਹਨ। ਉਮੀਦਵਾਰਾਂ ਵੱਲੋਂ ਕਾਗਜ਼ ਵਾਪਸ ਲੈਣ ਤੋਂ ਬਾਅਦ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ।