ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਾਸਤੇ ਭਾਜਪਾ ਨਾਲ ਸੀਟਾਂ ਦੀ ਵੰਡ ਅਤੇ ਚੋਣ ਪ੍ਰਚਾਰ ਸਬੰਧੀ ਗੱਲਬਾਤ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਹੈ, ਜਿਸ ਵਿਚ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਨਰੇਸ਼ ਗੁਜਰਾਲ ਨੂੰ ਸ਼ਾਮਲ ਕੀਤਾ ਗਿਆ ਹੈ।

ਇੱਥੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਕਮੇਟੀ ਆ ਰਹੀਆਂ ਦਿੱਲੀ ਚੋਣਾਂ ਦੌਰਾਨ ਗਠਜੋੜ ਸਹਿਯੋਗੀਆਂ ਵਿਚਕਾਰ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਭਾਜਪਾ ਦੀ ਦਿੱਲੀ ਇਕਾਈ ਅਤੇ ਕੇਂਦਰੀ ਲੀਡਰਸ਼ਿਪ ਨਾਲ ਵਿਚਾਰ-ਚਰਚਾ ਕਰੇਗੀ।