ਜੇਐੱਨਐੱਨ, ਲੁਧਿਆਣਾ : ਫੇਸਬੁੱਕ 'ਤੇ ਪ੍ਰਚਾਰ ਕਰਨ 'ਤੇ ਦਾਖਾ ਹਲਕੇ ਤੋਂ ਸ਼੍ਰੋਅਦ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੂੰ ਚੋਣ ਅਧਿਕਾਰੀ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਅਧਿਕਾਰੀ ਐੱਸਡੀਐੱਮ ਅਮਰਿੰਦਰ ਸਿੰਘ ਮੱਲੀ ਨੇ ਦੱਸਿਆ ਕਿ ਸ਼੍ਰੋਅਦ ਉਮੀਦਵਾਰ ਮਨਪ੍ਰੀਤ ਇਆਲੀ ਨੇ ਸੋਮਵਾਰ ਸਵੇਰੇ 8 ਵਜੇ ਫੇਸਬੁੱਕ 'ਤੇ ਲਾਈਵ ਹੋ ਕੇ ਵੋਟਾਂ ਮੰਗੀਆਂ ਹਨ।

ਚੋਣ ਅਧਿਕਾਰੀ ਐੱਸਡੀਐੱਮ ਅਮਰਿੰਦਰ ਸਿੰਘ ਮੱਲੀ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਨਿਯਮ ਮੁਤਾਬਿਕ ਕੋਈ ਵੀ ਕਿਸੇ ਪਾਰਟੀ ਦਾ ਉਮੀਦਵਾਰ ਵੋਟਾਂ ਦੇ ਅਗਲੇ 48 ਘੰਟੇ ਪਹਿਲਾਂ ਪ੍ਰਚਾਰ ਨਹੀਂ ਕਰ ਸਕਦਾ ਹੈ। ਚੋਣ ਲਈ ਸੋਸ਼ਲ ਮੀਡੀਆ 'ਤੇ ਵੀ ਪ੍ਰਚਾਰ ਨਹੀਂ ਕੀਤਾ ਜਾ ਸਕਦਾ ਹੈ। ਇਸ ਲਈ ਸ਼੍ਰੋਅਦ ਉਮੀਦਵਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੀ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਸੋਮਵਾਰ ਨੂੰ ਸਵੇਰੇ ਸੱਤ ਵਜੇ ਤੋਂ ਵੋਟਿੰਗ ਚੱਲ ਰਹੀ ਹੈ।

Posted By: Amita Verma