ਜੇਐੱਨਐੱਨ, ਨਵੀਂ ਦਿੱਲੀ : ਦਿੱਲ਼ੀ ਵਿਧਾਨ ਸਭਾ ਚੋਣਾਂ 2020 ਨੂੰ ਲੈ ਕੇ ਚੋਣ ਪ੍ਰਚਾਰ ਨਾਲ ਦੁਸ਼ਣਬਾਜੀ ਦਾ ਦੌਰ ਜਾਰੀ ਹੈ। ਇਸ ਕੜੀ 'ਚ ਮਾਡਲ ਟਾਊਨ ਵਿਧਾਨ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕਪਿਲ ਮਿਸ਼ਰਾ ਮੁਤਾਬਿਕ, ਦਿੱਲੀ 'ਚ ਵਾਹਨਾਂ ਨੂੰ ਸਾੜਿਆ ਜਾ ਰਿਹਾ ਹੈ ਤੇ ਪੁਲਿਸ ਨੂੰ ਧਮਕਾਇਆ ਜਾ ਰਿਹਾ ਹੈ। ਇਨ੍ਹਾਂ ਘਟਨਾਵਾਂ ਦੇ ਪਿੱਛੇ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹੱਥ ਹੈ। AAP ਸਰਕਾਰ 'ਚ ਕੈਬਨਿਟ ਗ੍ਰਹਿ ਮੰਤਰੀ ਰਹਿ ਚੁੱਕੇ ਕਪਿਲ ਮਿਸ਼ਰਾ ਇੱਥੇ ਨਹੀਂ ਰੁਕੇ, ਉਨ੍ਹਾਂ ਇੱਥੋਂ ਤਕ ਕਿਹਾ ਕਿ ਅਰਵਿੰਦ ਕੇਜਰੀਵਾਲ ਜਿਨਾ ਦੀ ਰਾਜਨੀਤੀ ਕਰ ਰਹੇ ਹਨ। ਇੰਨਾ ਹੀ ਨਹੀਂ ਕਪਿਲ ਮਿਸ਼ਰਾ ਨੇ ਇਹ ਵੀ ਕਹਿ ਦਿੱਤਾ ਕਿ ਆਮ ਆਦਮੀ ਪਾਰਟੀ ਦਾ ਨਵਾਂ ਨਾਂ ਮੁਸਲਿਮ ਲੀਗ ਹੋਣਾ ਚਾਹੀਦਾ।

Posted By: Amita Verma