ਜੇਐੱਨਐੱਨ, ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂ ਤੇ ਚਾਂਦਨੀ ਚੌਕ ਤੋਂ ਚਾਰ ਵਾਰ ਵਿਧਾਇਕ ਰਹੇ ਪ੍ਰਹਿਲਾਦ ਸਿੰਘ ਨੇ ਕਾਂਗਰਸ ਪਾਰਟੀ ਦਾ ਸਾਥ ਛੱਡ ਆਮ ਆਦਮੀ ਪਾਰਟੀ ਜੁਆਇੰਨ ਕਰ ਲਈ ਹੈ। ਉਨ੍ਹਾਂ ਨੇ ਐਤਵਾਰ ਨੂੰ ਸੀਐੱਮ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।

ਚਾਰ ਵਾਰ ਚਾਂਦਨੀ ਚੌਕ ਤੋਂ ਰਹੇ ਹਨ ਵਿਧਾਇਕ

ਚਾਂਦਨੀ ਚੌਕ ਤੋਂ ਚਾਰ ਵਾਰ ਵਿਧਾਇਕ ਰਹੇ ਕਾਂਗਰਸ ਆਗੂ ਪ੍ਰਹਿਲਾਦ ਸਿੰਘ ਸਾਹਨੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਕਰਾਰਾ ਝਟਕਾ ਦਿੱਤਾ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਜੁਆਇੰਨ ਕਰ ਪਾਰਟੀ ਦੀ ਜਿੱਤਾ ਦਾ ਦਾਅਵਾ ਕੀਤਾ। ਆਮ ਆਦਮੀ ਪਾਰਟੀ ਦੇ ਮੁਖੀਆ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਹਨੀ ਨੂੰ ਪਾਰਟੀ ਦੀ ਟੌਪੀ ਪਹਿਣਾ ਕੇ ਸ਼ਾਮਲ ਕੀਤਾ।

Posted By: Amita Verma