ਜੇਐਨਐਨ, ਨਵੀਂ ਦਿੱਲੀ : ਚੀਫ਼ ਇਲੈਕਸ਼ਨ ਕਮਿਸ਼ਨ ਨੇ ਵੋਟਿੰਗ ਵਧਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਉਥੇ ਮੰਗਲਵਾਰ ਨੂੰ ਵਿਧਾਨ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਵੇਗਾ। ਇਸ ਦੇ ਨਾਲ ਹੀ ਉਮੀਦਵਾਰਾਂ ਦੇ ਨਾਮੀਨੇਸ਼ਨ ਦੀ ਪਰਕਿਰਿਆ ਸ਼ੁਰੂ ਹੋ ਜਾਵੇਗੀ। ਇਸ ਦੇ ਮੱਦੇਨਜ਼ਰ ਸੀਈਓ ਦਫ਼ਤਰ ਨੇ ਪੂਰੀ ਤਿਆਰੀ ਕਰ ਲਈ ਹੈ। ਸਾਰੇ ਜ਼ਿਲ੍ਹਿਆਂ ਦੇ ਇਲੈਕਸ਼ਨ ਅਫਸਰ ਦਫ਼ਤਰ ਵਿਚ ਉਮੀਦਵਾਰ ਆਪਣਾ ਨਾਂਮਕਣ ਭਰ ਸਕਣਗੇ।

ਹੁਣ ਤਕ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਉਮੀਦਵਾਰਾਂ ਦੇ ਨਾਂ ਨਹੀਂ ਐਲਾਨੇ ਹਨ। ਫਿਰ ਵੀ 14 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਰਾਜਨੀਤਿਕ ਹਲਚਲ ਤੇਜ਼ ਹੋਣ ਦੀ ਉਮੀਦ ਹੈ ਕਿਉਂਕਿ ਉਮੀਦਵਾਰਾਂ ਦੇ ਨਾਂ ਐਲਾਨੇ ਜਾਣ ਦਾ ਸਿਲਸਿਲਾ ਵੀ ਸ਼ੁਰੂ ਹੋ ਜਾਵੇਗਾ।

ਨਾਮੀਨੇਸ਼ਨ ਭਰਨ ਦੀ ਆਖਰੀ ਮਿਤੀ 21 ਜਨਵਰੀ ਹੈ। 22 ਜਨਵਰੀ ਨੂੰ ਨਾਮੀਨੇਸ਼ਨ ਲਈ ਆਈਆਂ ਅਰਜ਼ੀਆਂ ਦੀ ਜਾਂਚ ਅਤੇ ਛਾਂਟੀ ਹੋਵੇਗੀ। ਇਸ ਤੋਂ ਬਾਅਦ ਨਾਮੀਨੇਸ਼ਨ ਵਾਪਸ ਲਏ ਜਾਣੀ ਆਖਰੀ ਮਿਤੀ 24 ਜਨਵਰੀ ਹੈ।

ਤਿੰਨ ਥਾਂਵਾਂ 'ਤੇ ਚਲਾਇਆ ਜਾਗਰੂਕਤਾ ਮੁਹਿੰਮ

ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਨੋਦ ਨਗਰ, ਖਿਚੜੀਪੁਰ ਅਤੇ ਚਿੜੀਆਘਰ ਇਨ੍ਹਾਂ ਤਿੰਨ ਥਾਂਵਾਂ 'ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇਸ ਦੌਰਾਨ ਨੁੱਕੜ ਨਾਟਕ ਜ਼ਰੀਏ ਲੋਕਾਂ ਨੂੰ ਵੋਟਾਂ ਵਾਲੇ ਦਿਨ ਦੇਣ ਲਈ ਪ੍ਰੇਰਿਤ ਕੀਤਾ ਗਿਆ। ਨਾਲ ਹੀ ਈਵੀਐੱਮ ਅਤੇ ਵੀਵੀਪੈਟ ਨਾਲ ਸਬੰਧਤ ਜਾਣਕਾਰੀਆਂ ਵੀ ਦਿੱਤੀਆਂ ਗਈਆਂ। ਇਹ ਦੇਖਿਆ ਗਿਆ ਹੈ ਕਿ ਐਤਵਾਰ ਨੂੰ ਚਿੜੀਆਘਰ ਵਿਚ ਜ਼ਿਆਦਾ ਭੀੜ ਹੁੰਦੀ ਹੈ। ਛੁੱਟੀ ਵਾਲੇ ਦਿਨ ਕਰਕੇ ਲੋਕ ਚਿੜੀਆਘਰ ਜ਼ਿਆਦਾ ਆਉਂਦੇ ਹਨ ਇਸ ਲਈ ਇਥੇ ਇਹ ਮੁਹਿੰਮ ਚਲਾਈ ਗਈ।

Posted By: Tejinder Thind