ਜਾਗਰਣ ਸੰਵਾਦਦਾਤਾ, ਅੰਮਿ੍ਰਤਸਰ : ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਆਪਣੀ ਫਿਲਮ ਲਾਲ ਸਿੰਘ ਚੱਢਾ ਦੇ ਰਿਲੀਜ਼ ਹੋਣ ਤੋਂ ਇਕ ਦਿਨ ਪਹਿਲਾਂ ਅੱਜ (ਬੁੱਧਵਾਰ) ਸਵੇਰੇ ਦਰਬਾਰ ਸਾਹਿਬ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕੜਾਹ ਪ੍ਰਸਾਦ ਦੀ ਦੇਗ ਕਰਵਾ ਕੇ ਫਿਲਮ ਦੀ ਸਫਲਤਾ ਲਈ ਅਰਦਾਸ ਕੀਤੀ। ਆਮਿਰ ਖ਼ਾਨ ਨੇ ਇਸ ਆਪਣੇ ਇਸ ਦੌਰੇ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਅਤੇ ਇਸ ਬਾਰੇ ਕਿਸੇ ਨੂੰ ਭਿਣਕ ਵੀ ਨਹੀਂ ਲੱਗਣ ਦਿੱਤੀ। ਉਨ੍ਹਾਂ ਦੇ ਨਾਲ ਛੋਟੇ ਪਰਦੇ ਦੀ ਅਦਾਕਾਰਾ ਮੋਨਾ ਸਿੰਘ ਤੇ ਕਈ ਕਰੂ ਮੈਂਬਰ ਵੀ ਸਨ।

ਜ਼ਿਕਰਯੋਗ ਹੈ ਕਿ ਇਸ ਫਿਲਮ ਦਾ ਦੇਸ਼ ਭਰ ’ਚ ਕਈ ਥਾਵਾਂ ’ਤੇ ਬਾਈਕਾਟ ਕੀਤਾ ਜਾ ਰਿਹਾ ਹੈ। ਫਿਲਮ ਦੇ ਵਿਰੋਧ ਦਾ ਕਾਰਨ ਉਨ੍ਹਾਂ ਦਾ ਕੁਝ ਸਾਲ ਪਹਿਲਾਂ ਦਿੱਤਾ ਗਿਆ ਬਿਆਨ ਹੈ। ਉਨ੍ਹਾਂ ਕਿਹਾ ਸੀ ਕਿ ਭਾਰਤ ’ਚ ਅਸਹਿਣਸ਼ੀਲਤਾ ਦੀਆਂ ਵਧਦੀਆਂ ਘਟਨਾਵਾਂ ਕਾਰਨ ਉਹ ਸੁਚੇਤ ਹੋ ਗਏ ਹਨ। ਉਸ ਸਮੇਂ ਉਨ੍ਹਾਂ ਦੀ ਪਤਨੀ ਨੇ ਸੁਝਾਅ ਦਿੱਤਾ ਸੀ ਕਿ ਉਨ੍ਹਾਂ ਨੂੰ ਦੇਸ਼ ਛੱਡ ਦੇਣਾ ਚਾਹੀਦਾ ਹੈ।

Posted By: Harjinder Sodhi