ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਸੁਪਰੀਮ ਕੋਰਟ 'ਚੋਂ ਵਾਪਸ ਲਈ ਆਪਣੀ ਪਟੀਸ਼ਨ, ਜਾਣੋ ਕੀ ਹੈ ਮਾਮਲਾ
ਸੁਪਰੀਮ ਕੋਰਟ ਨੇ ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਨੂੰ 200 ਕਰੋੜ ਰੁਪਏ ਦੇ ਮਨੀ ਲਾਂਡ੍ਰਿਗ ਮਾਮਲੇ ’ਚ ਦੋਸ਼ ਤੈਅ ਕਰਨ ਲਈ ਦਿੱਲੀ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦਿੱਤੀ। ਜਸਟਿਸ ਬੀਵੀ ਨਾਗਰਤਨਾ ਤੇ ਜਾਯਮਾਲਿਆ ਬਾਗਚੀ ਦੇ ਬੈਂਚ ਨੇ ਵੀਰਵਾਰ ਨੂੰ ਕਿਹਾ ਕਿ ਪਟੀਸ਼ਰ ਜੈਕਲੀਨ ਫਰਨਾਂਡੀਜ਼ ਦੇ ਵਕੀਲ ਨੇ ਇਸ ਵਿਸ਼ੇਸ਼ ਇਜਾਜ਼ਤ ਪਟੀਸ਼ਨ ਨੂੰ ਵਾਪਸ ਲੈਣ ਦੀ ਇਜਾਜ਼ਤ ਮੰਗੀ ਹੈ, ਤਾਂ ਜੋ ਬਣਦੇ ਕਾਨੂੰਨੀ ਉਪਾਅ ਕਰਨ ਦੀ ਆਜ਼ਾਦੀ ਹੋਵੇ।
Publish Date: Fri, 26 Jun 2026 11:47 AM (IST)
Updated Date: Fri, 26 Jun 2026 11:48 AM (IST)
ਨਵੀਂ ਦਿੱਲੀ (ਏਜੰਸੀ) : ਸੁਪਰੀਮ ਕੋਰਟ ਨੇ ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਨੂੰ 200 ਕਰੋੜ ਰੁਪਏ ਦੇ ਮਨੀ ਲਾਂਡ੍ਰਿਗ ਮਾਮਲੇ ’ਚ ਦੋਸ਼ ਤੈਅ ਕਰਨ ਲਈ ਦਿੱਲੀ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦਿੱਤੀ। ਜਸਟਿਸ ਬੀਵੀ ਨਾਗਰਤਨਾ ਤੇ ਜਾਯਮਾਲਿਆ ਬਾਗਚੀ ਦੇ ਬੈਂਚ ਨੇ ਵੀਰਵਾਰ ਨੂੰ ਕਿਹਾ ਕਿ ਪਟੀਸ਼ਰ ਜੈਕਲੀਨ ਫਰਨਾਂਡੀਜ਼ ਦੇ ਵਕੀਲ ਨੇ ਇਸ ਵਿਸ਼ੇਸ਼ ਇਜਾਜ਼ਤ ਪਟੀਸ਼ਨ ਨੂੰ ਵਾਪਸ ਲੈਣ ਦੀ ਇਜਾਜ਼ਤ ਮੰਗੀ ਹੈ, ਤਾਂ ਜੋ ਬਣਦੇ ਕਾਨੂੰਨੀ ਉਪਾਅ ਕਰਨ ਦੀ ਆਜ਼ਾਦੀ ਹੋਵੇ।
ਪਟੀਸ਼ਨਰ ਦੀ ਮੰਗ ’ਤੇ ਸੁਪਰੀਮ ਕੋਰਟ ਨੇ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ। ਦਿੱਲੀ ਕੋਰਟ ਨੇ 30 ਮਈ ਨੂੰ ਜੈਕਲੀਨ, ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਤੇ 15 ਹੋਰਾਂ ਖ਼ਿਲਾਫ਼ ਦੋਸ਼ ਕਰਨ ਦਾ ਹੁਕਮ ਦਿੱਤਾ ਸੀ। ਅਭਿਨੇਤਰੀ ਨੇ ਇਸ ਹੁਕਮ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਸੀ।