ਨਵੀਂ ਦਿੱਲੀ : ਦਿ ਕਪਿਲ ਸ਼ਰਮਾ ਸ਼ੋਅ ਦੇ ਹੋਸਟ ਕਪਿਲ ਜਲਦ ਹੀ ਪਿਤਾ ਬਣਨ ਵਾਲੇ ਹਨ। ਹਾਲ ਹੀ 'ਚ ਦੋਵਾਂ ਦੀ ਬੇਬੀਮੂਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਛਾਈਆਂ ਹੋਈਆਂ ਸਨ, ਜਿਸ ਤੋਂ ਬਾਅਦ ਹੁਣ ਕੁਝ ਖ਼ੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿਚ Ginni Chatrath ਆਪਣਾ ਬੇਬੀ ਬੰਪ ਫਲਾਂਟ ਕਰ ਰਹੀ ਹੈ।

ਬੀਤੇ ਦਿਨ ਕਪਿਲ ਸ਼ਰਮਾ, ਦਿ ਕਪਿਲ ਸ਼ਰਮਾ ਸ਼ੋਅ ਦੇ ਰਾਈਟਰ ਵੰਕੁਸ਼ ਅਰੋੜਾ ਦੀ ਪਤਨੀ ਦੇ ਬੇਬੀ ਸ਼ਾਵਰ 'ਚ ਗਏ ਸਨ ਜਿੱਥੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਗਿੰਨੀ ਅਤੇ ਸ਼ੋਅ ਦੀ ਟੀਮ ਵੀ ਮੌਜੂਦ ਸੀ। ਇਸ ਬੇਬੀ ਸ਼ਾਵਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਖ਼ੂਬਸੂਰਤ ਤਸਵੀਰਾਂ 'ਚ ਗਿੰਨੀ ਰਾਇਲ ਬਲਿਊ ਕਲਰ ਦੀ ਲੌਂਗ-ਲੂਜ਼ ਡ੍ਰੈੱਸ ਨਾਲ ਹੱਥਾਂ 'ਚ ਚੂੜਾ ਪਹਿਨੀ ਨਜ਼ਰ ਆ ਰਹੀ ਹੈ।

23 ਅਗਸਤ ਨੂੰ ਹਾਲੀਵੁੱਡ ਦੀ ਫੇਮਸ ਐਨੀਮੇਟਿਡ ਫਿਲਮ 'ਦਿ ਐਂਗਰੀ ਬਰਡ 2' ਰਿਲੀਜ਼ ਹੋਈ ਹੈ ਜਿਸ ਦੇ ਹਿੰਦੀ ਡੱਬ 'ਚ ਕਪਿਲ ਸ਼ਰਮਾ, ਕੀਕੂ ਸ਼ਾਰਦਾ ਅਤੇ ਅਰਚਨਾ ਪੂਰਨ ਸਿੰਘ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਫਿਲਮ ਨੂੰ ਦੇਖਣ ਪਹੁੰਚੇ ਕਪਿਲ ਸ਼ਰਮਾ ਨੇ ਆਪਣੇ ਆਫਿਸ਼ੀਅਲ ਅਕਾਊਂਟ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਵੀ ਗਿੰਨੀ ਚਤਰਥ ਦਾ ਬੇਬੀ ਬੰਪ ਨਜ਼ਰ ਆ ਰਿਹਾ ਹੈ।

Posted By: Seema Anand