Amitabh Bachchan Health Update : ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ (Amitabh Bachchan) ਦੀ ਐਕਟਿੰਗ ਦੇ ਸਭ ਦੀਵਾਨੇ ਹਨ। ਬੱਚਨ ਦੇ ਕਰੋੜਾਂ ਫੈਨਜ਼ ਹਨ, ਜੋ ਉਨ੍ਹਾਂ ਨੂੰ ਕਾਫੀ ਪਿਆਰ ਕਰਦੇ ਹਨ। ਅਦਾਕਾਰ ਵੀ ਸੋਸ਼ਲ ਮੀਡੀਆ 'ਤੇ ਸਰਗਰਮ ਰਹਿੰਦੇ ਹਨ ਤੇ ਆਪਣੇ ਫੈਨਜ਼ ਨਾਲ ਗੱਲਾਂ ਸ਼ੇਅਰ ਕਰਦੇ ਹਨ। ਪਰ ਹੁਣ ਬਿੱਗ ਬੀ ਦੇ ਚਾਹੁਣ ਵਾਲਿਆਂ ਲਈ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ। ਅਮਿਤਾਭ ਬੱਚਨ ਨੇ ਆਪਣੀ ਸਿਹਤ ਵਿਗੜਣ ਦੀ ਜਾਣਕਾਰੀ ਦਿੱਤੀ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਪ੍ਰਾਰਥਨਾ ਸ਼ੁਰੂ ਹੋ ਗਈ ਹੈ। ਅਸਲ ਵਿਚ ਸ਼ਨਿਚਰਵਾਰ ਦੇਰ ਰਾਤ ਅਮਿਤਾਭ ਬੱਚਨ ਨੇ ਬਲੌਗ ਜ਼ਰੀਏ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਸਰਜਰੀ ਹੋਣ ਜਾ ਰਹੀ ਹੈ। ਉਨ੍ਹਾਂ ਲਿਖਿਆ ਹੈ, 'ਮੈਡੀਕਲ ਕੰਡੀਸ਼ਨ, ਸਰਜਰੀ, ਮੈਂ ਲਿਖ ਨਹੀਂ ਸਕਦਾ।' ਇਹ ਛੋਟੇ ਜਿਹੇ ਵਾਕ ਨੇ ਲੋਕਾਂ ਦੀ ਬੇਚੈਨੀ ਵਧਾ ਦਿੱਤੀ ਹੈ। ਫੈਨਜ਼ ਉਨ੍ਹਾਂ ਦੀ ਸਲਾਮਤੀ ਲਈ ਦੁਆਵਾਂ ਮੰਗ ਰਹੇ ਹਨ। ਹਾਲਾਂਕਿ ਸਰਜਰੀ ਕਦੋਂ ਤੇ ਕਿੱਥੇ ਹੋਵੇਗੀ, ਇਸ ਗੱਲ ਦੀ ਜਾਣਕਾਰੀ ਕਿਸੇ ਨੂੰ ਨਹੀਂ ਲੱਗ ਸਕੀ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਮਨ ਵਿਚ ਕਈ ਸਵਾਲ ਉੱਠ ਰਹੇ ਹਨ।
Also Read
ਮੁਕੇਸ਼ ਖੰਨਾ ਦੇ ਵੱਡੇ ਭਰਾ ਸਤੀਸ਼ ਖੰਨਾ ਦਾ ਦੇਹਾਂਤ, ਕੋਰੋਨਾ ਵਾਇਰਸ ਤੋਂ ਠੀਕ ਹੋਣ ਤੋਂ ਬਾਅਦ ਆਇਆ ਹਾਰਟਅਟੈਕT 3826 -
कुछ ज़रूरत से ज़्यादा बढ़ गया है ; कुछ काटने पर सुधरने वाला है ;
जीवन काल का कल है ये , कल ही पता चलेगा कैसे रहे वे
❤️🌹
— Amitabh Bachchan (@SrBachchan) February 26, 2021
ਦੱਸ ਦੇਈਏ ਕਿ ਅਮਿਤਾਭ ਆਪਣੇ ਬਲੌਗ ਜ਼ਰੀਏ ਡੇਲੀ ਰੂਟੀਨ ਦੀ ਜਾਣਕਾਰੀ ਦਿੰਦੇ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਆਪਣੀ ਤਬੀਅਤ ਠੀਕ ਨਾ ਹੋਣ ਬਾਰੇ ਦੱਸਿਆ ਸੀ। ਉਨ੍ਹਾਂ ਆਪਣੇ ਟਵਿੱਟਰ ਤੇ ਇੰਸਟਾਗ੍ਰਾਮ ਅਕਾਊਂਟ 'ਤੇ ਸਿਰਫ - !!!!!! ????? ਲਿਖਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਇਕ ਟਵੀਟ ਵੀ ਕੀਤਾ ਸੀ। ਉਨ੍ਹਾਂ ਲਿਖਿਆ, 'ਕੁਝ ਜ਼ਰੂਰਤ ਤੋਂ ਜ਼ਿਆਦਾ ਵਧ ਗਿਆ ਹੈ, ਕੁਝ ਕੱਟਣ 'ਤੇ ਸੁਧਰਨ ਵਾਲਾ ਹੈ। ਜੀਵਨ ਕਾਲ ਦਾ ਕੱਲ੍ਹ ਹੈ ਇਹ, ਕੱਲ੍ਹ ਹੀ ਪਤਾ ਚੱਲੇਗਾ ਕਿਵੇਂ ਰਹੇ ਉਹ।'
Posted By: Seema Anand