ਐਂਟਰਟੇਨਮੈਂਟ ਬਿਊਰੋ, ਮੁੰਬਈ : 'ਮੀ ਟੂ' ਦੇ ਦੋਸ਼ਾਂ 'ਚ ਘਿਰੇ ਸੰਗੀਤਕਾਰ ਅਨੂ ਮਲਿਕ ਨੇ ਸੋਨੀ ਚੈਨਲ 'ਤੇ ਪ੍ਰਸਾਰਿਤ ਹੋ ਰਹੇ ਸਿੰਗਿੰਗ ਰਿਆਲਟੀ ਸ਼ੋਅ 'ਇੰਡੀਅਨ ਆਈਡਲ-11' ਤੋਂ ਕਿਨਾਰਾ ਕਰ ਲਿਆ ਹੈ।

ਸ਼ੋਅ ਨਾਲ ਜੁੜੇ ਸੂਤਰਾਂ ਨੇ ਉਨ੍ਹਾਂ ਦੇ ਹਟਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੀ ਥਾਂ ਕੌਣ ਲਏਗਾ, ਇਸ ਦੀ ਜਾਣਕਾਰੀ ਅਜੇ ਨਹੀਂ ਮਿਲ ਸਕੀ। ਕੌਮੀ ਮਹਿਲਾ ਕਮਿਸ਼ਨ ਨੇ ਵੀਰਵਾਰ ਨੂੰ ਸੋਨੀ ਟੀਵੀ ਨੂੰ ਭੇਜੇ ਨੋਟਿਸ ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਸਾਂਝਾ ਕੀਤਾ ਸੀ।