ਖਬਰਾਂ ਦੀ ਮੰਨੀਏ ਤਾਂ ਅਨੁਸ਼ਕਾ ਸ਼ਰਮਾ ਇਸ ਸਮੇਂ ਸੈਕੰਡ ਟ੍ਰਾਈਮੈਸਟਰ 'ਚ ਹੈ। ਮੰਨਿਆ ਜਾ ਰਿਹਾ ਹੈ ਕਿ ਸ਼ਾਇਦ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਉਹ ਆਪਣੀ ਪ੍ਰੈਗਨੈਂਸੀ ਦੇ ਆਖਰੀ ਪੜਾਅ 'ਚ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸ਼ੇਅਰ ਕਰਨ।

Anushka Sharma Second Pregnancy: ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਬੀ-ਟਾਊਨ ਦੇ ਪਾਵਰ ਕਪਲ ਹਨ। ਲੰਬੇ ਸਮੇਂ ਤਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਜੋੜੇ ਨੇ ਸਾਲ 2017 'ਚ ਬਹੁਤ ਧੂਮਧਾਮ ਨਾਲ ਵਿਆਹ ਕੀਤਾ ਸੀ। ਵਿਆਹ ਦੇ ਚਾਰ ਸਾਲ ਬਾਅਦ ਇਸ ਜੋੜੇ ਨੇ ਇਕ ਧੀ ਦਾ ਸਵਾਗਤ ਕੀਤਾ ਸੀ, ਜਿਸ ਦਾ ਨਾਂ ਵਾਮਿਕਾ ਕੋਹਲੀ ਹੈ। ਹੁਣ ਖਬਰ ਆ ਰਹੀ ਹੈ ਕਿ ਅਨੁਸ਼ਕਾ ਤੇ ਵਿਰਾਟ ਜਲਦ ਹੀ ਆਪਣੇ ਦੂਜੇ ਬੱਚੇ ਦਾ ਸਵਾਗਤ ਕਰਨ ਜਾ ਰਹੇ ਹਨ।
ਕੀ ਗਰਭਵਤੀ ਹੈ ਅਨੁਸ਼ਕਾ ਸ਼ਰਮਾ ?
ਜੀ ਹਾਂ, ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਦੂਜੀ ਵਾਰ ਮਾਤਾ-ਪਿਤਾ ਬਣਨ ਜਾ ਰਹੇ ਹਨ। ਅਨੁਸ਼ਕਾ ਆਪਣੀ ਦੂਜੀ ਪ੍ਰੈਗਨੈਂਸੀ ਦਾ ਆਨੰਦ ਲੈ ਰਹੀ ਹੈ। ਖਬਰਾਂ ਦੀ ਮੰਨੀਏ ਤਾਂ ਅਨੁਸ਼ਕਾ ਸ਼ਰਮਾ ਇਸ ਸਮੇਂ ਸੈਕੰਡ ਟ੍ਰਾਈਮੈਸਟਰ 'ਚ ਹੈ। ਮੰਨਿਆ ਜਾ ਰਿਹਾ ਹੈ ਕਿ ਸ਼ਾਇਦ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਉਹ ਆਪਣੀ ਪ੍ਰੈਗਨੈਂਸੀ ਦੇ ਆਖਰੀ ਪੜਾਅ 'ਚ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸ਼ੇਅਰ ਕਰਨ।
ਮੈਟਰਨਿਟੀ ਕਲੀਨਿਕ 'ਚ ਸਪੌਟ ਹੋਏ ਸੀ ਅਨੁਸ਼ਕਾ-ਵਿਰਾਟ
ਅਨੁਸ਼ਕਾ ਸ਼ਰਮਾ ਦੀ ਪ੍ਰੈਗਨੈਂਸੀ ਦੀਆਂ ਅਫਵਾਹਾਂ ਇਸ ਲਈ ਵੀ ਉੱਡ ਰਹੀਆਂ ਹਨ ਕਿਉਂਕਿ ਕੁਝ ਸਮਾਂ ਪਹਿਲਾਂ ਅਦਾਕਾਰਾ ਨੂੰ ਆਪਣੇ ਪਤੀ ਵਿਰਾਟ ਕੋਹਲੀ ਨਾਲ ਮੁੰਬਈ ਦੇ ਇਕ ਮੈਟਰਨਿਟੀ ਕਲੀਨਿਕ 'ਚ ਦੇਖਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਅਨੁਸ਼ਕਾ ਤੇ ਵਿਰਾਟ ਨੇ ਪਾਪਰਾਜ਼ੀ ਨੂੰ ਤਸਵੀਰਾਂ ਤੇ ਵੀਡੀਓਜ਼ ਪੋਸਟ ਨਾ ਕਰਨ ਦੀ ਬੇਨਤੀ ਕੀਤੀ ਸੀ। ਇੰਨਾ ਹੀ ਨਹੀਂ ਅਨੁਸ਼ਕਾ ਸ਼ਰਮਾ ਵੀ ਪਿਛਲੇ ਕੁਝ ਦਿਨਾਂ ਤੋਂ ਮੀਡੀਆ ਦੀ ਲਾਈਮਲਾਈਟ ਤੋਂ ਦੂਰ ਹੈ।
ਧੀ ਨੂੰ ਲਾਈਮਲਾਈਟ ਤੋਂ ਦੂਰ ਰੱਖਦਾ ਹੈ ਜੋੜਾ
ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਨੇ ਜਨਵਰੀ 2021 'ਚ ਬੇਟੀ ਵਾਮਿਕਾ ਕੋਹਲੀ ਦਾ ਸਵਾਗਤ ਕੀਤਾ। ਦੋਵੇਂ ਪਹਿਲੀ ਵਾਰ ਮਾਤਾ-ਪਿਤਾ ਬਣ ਕੇ ਬਹੁਤ ਖੁਸ਼ ਸਨ। ਹਾਲਾਂਕਿ ਇਹ ਜੋੜਾ ਆਪਣੀ ਬੇਟੀ ਨੂੰ ਲਾਈਮਲਾਈਟ ਤੋਂ ਦੂਰ ਰੱਖਦਾ ਹੈ। ਇਸ ਜੋੜੇ ਦੀ ਬੇਟੀ ਹੁਣ ਢਾਈ ਸਾਲ ਦੀ ਹੋ ਚੁੱਕੀ ਹੈ ਪਰ ਹੁਣ ਤੱਕ ਦੋਵਾਂ ਨੇ ਆਪਣੀ ਬੇਟੀ ਦਾ ਮੂੰਹ ਤਕ ਨਹੀਂ ਦਿਖਾਇਆ।
ਅਨੁਸ਼ਕਾ ਸ਼ਰਮਾ ਪੰਜ ਸਾਲ ਬਾਅਦ ਫਿਲਮ 'ਚੱਕਦਾ ਐਕਸਪ੍ਰੈਸ' ਨਾਲ ਵਾਪਸੀ ਕਰਨ ਜਾ ਰਹੀ ਹੈ। ਇਸ ਫਿਲਮ 'ਚ ਉਹ ਭਾਰਤੀ ਕ੍ਰਿਕਟਰ ਝੂਲਨ ਗੋਸਵਾਮੀ ਦੇ ਕਿਰਦਾਰ 'ਚ ਨਜ਼ਰ ਆਵੇਗੀ।