ਜੇਐੱਨਐੱਨ, ਨਵੀਂ ਦਿੱਲੀ : ਦੇਸ਼ ਕੋਰੋਨਾ ਮਹਾਮਾਰੀ ਦੀ ਦੂਸਰੀ ਲਹਿਰ ਨਾਲ ਜੂਝ ਰਿਹਾ ਹੈ। ਅਜਿਹੇ ’ਚ ਹਰ ਕੋਈ ਮਦਦ ਲਈ ਅੱਗੇ ਆ ਰਿਹਾ ਹੈ। ਬੀਤੇ ਦਿਨੀਂ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਜਨਮ-ਦਿਨ ਮੌਕੇ ਫੈਨਜ਼ ਨੂੰ ਦੱਸਿਆ ਸੀ ਕਿ ਉਹ ਜਲਦ ਹੀ ਪਤੀ ਵਿਰਾਟ ਕੋਹਲੀ ਨਾਲ ਮਿਲ ਕੇ ਇਕ ਮੁਹਿੰਮ ਦੀ ਸ਼ੁਰੂਆਤ ਕਰਨ ਵਾਲੀ ਹੈ। ਅਨੁਸ਼ਕਾ ਨੇ ਅਜਿਹਾ ਕਰ ਵੀ ਦਿੱਤਾ ਹੈ। ਅਨੁਸ਼ਕਾ ਅਤੇ ਵਿਰਾਟ ਨੇ ਇਕ ਕਰਾਊਡ ਫੰਡਿੰਗ ਦੀ ਸ਼ੁਰੂਆਤ ਕੀਤੀ ਹੈ। ਜਿਸ ਰਾਹੀਂ ਦੋਵੇਂ ਕੋਵਿਡ ਦੇ ਦੌਰ ’ਚ ਪਰੇਸ਼ਾਨ ਹੋ ਰਹੇ ਲੋਕਾਂ ਦੀ ਮਦਦ ਲਈ ਫੰਡ ਇਕੱਠਾ ਕਰਨਗੇ।

ਦਰਅਸਲ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਕਰਾਊਡ ਫੰਡਿੰਗ ਪਲੇਟਫਾਰਮ ਕੇਟੋ ’ਤੇ ਫੰਡ ਇਕੱਠਾ ਕਰਨ ਲਈ ਇਕ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। #InThisTogether ਨਾਮ ਦੀ ਮੁਹਿੰਮ ਰਾਹੀਂ ਕੋਵਿਡ ਰਿਲੀਫ ਲਈ 7 ਕਰੋੜ ਰੁਪਏ ਇਕੱਠੇ ਕਰਨ ਦਾ ਉਦੇਸ਼ ਰੱਖਿਆ ਗਿਆ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਲਈ ਅਨੁਸ਼ਕਾ ਅਤੇ ਵਿਰਾਟ ਵੱਲੋਂ 2 ਕਰੋੜ ਰੁਪਏ ਦਾ ਯੋਗਦਾਨ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਅਨੁਸ਼ਕਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਵੀਡੀਓ ਸ਼ੇਅਰ ਕਰ ਕੇ ਦਿੱਤੀ ਹੈ।

ਅਨੁਸ਼ਕਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਰਾਹੀਂ ਇਕ ਵੀਡੀਓ ਸ਼ੇਅਰ ਕੀਤੀ ਹੈ।

ਇਸ ਵੀਡੀਓ ’ਚ ਵਿਰਾਟ ਕੋਹਲੀ ਵੀ ਪਤਨੀ ਨਾਲ ਨਜ਼ਰ ਆ ਰਹੇ ਹਨ। ਵੀਡੀਓ ’ਚ ਦੋਵਾਂ ਨੇ ਕਿਹਾ ਕਿ, ‘ਜੋ ਲੋਕ ਸਾਡੇ ਲਈ ਦਿਨ-ਰਾਤ ਕੰਮ ਕਰ ਰਹੇ ਹਨ, ਅਸੀਂ ਉਨ੍ਹਾਂ ਦੇ ਆਭਾਰੀ ਹਾਂ। ਉਨ੍ਹਾਂ ਦੀ ਡੈਡਿਕੇਸ਼ਨ ਸ਼ਲਾਘਾਯੋਗ ਹੈ। ਪਰ ਹੁਣ ਉਨ੍ਹਾਂ ਨੂੰ ਜ਼ਰੂਰਤ ਹੈ ਸਾਡੇ ਸਪੋਰਟ ਦੀ ਅਤੇ ਸਾਨੂੰ ਉਨ੍ਹਾਂ ਨਾਲ ਖੜ੍ਹੇ ਹੋਣ ਦੀ। ਇਸ ਲਈ ਅਸੀਂ ਕੇਟੋ ’ਤੇ ਫੰਡ ਰੇਜਰ ਸ਼ੁਰੂ ਕੀਤਾ, ਜਿਨ੍ਹਾਂ ਦੇ ਫੰਡਜ਼ ACT ਗ੍ਰਾਂਟਸ ਕੋਲ ਜਾਣਗੇ। ਸਾਡੀ ਬੇਨਤੀ ਹੈ ਕਿ ਤੁਸੀਂ ਇਸ ਪਹਿਲ ’ਚ ਸ਼ਾਮਿਲ ਹੋਵੋ ਅਤੇ ਡੋਨੇਟ ਕਰੋ। ਸੁਰੱਖਿਅਤ ਰਹੋ। ਜੈ ਹਿੰਦ।’

Posted By: Ramanjit Kaur