ਲੋਕ ਗਾਇਕਾ ਨੇਹਾ ਸਿੰਘ ਰਾਠੌਰ ਨੂੰ ਵੱਡੀ ਰਾਹਤ: ਸੁਪਰੀਮ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ
ਜਸਟਿਸ ਜੇਕੇ ਮਹੇਸ਼ਵਰੀ ਤੇ ਜਸਟਿਸ ਏਐੱਸ ਚੰਦੁਰਕਰ ਦੇ ਬੈਂਚ ਨੇ ਇਸ ਗੱਲ ’ਤੇ ਗੌਰ ਕਰਦਿਆਂ ਉਨ੍ਹਾਂ ਨੂੰ ਰਾਹਤ ਦਿੱਤੀ ਕਿ ਉਹ ਅਧਿਕਾਰੀਆਂ ਸਾਹਮਣੇ ਪੇਸ਼ ਹੋਈ ਸੀ ਅਤੇ ਮਾਮਲੇ ਬਾਰੇ ਆਪਣੇ ਬਿਆਨ ਦਰਜ ਕਰਵਾ ਚੁੱਕੀ ਹੈ।
Publish Date: Wed, 11 Mar 2026 08:20 AM (IST)
Updated Date: Wed, 11 Mar 2026 08:22 AM (IST)
ਨਵੀਂ ਦਿੱਲੀ (ਪੀਟੀਆਈ) : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਲੋਕ ਗਾਇਕਾ ਨੇਹਾ ਸਿੰਘ ਰਾਠੌਰ ਨੂੰ ਪਿਛਲੇ ਸਾਲ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਸਬੰਧੀ ਇੰਟਰਨੈੱਟ ਮੀਡੀਆ ਪੋਸਟ ਦੇ ਮਾਮਲੇ ਵਿਚ ਅਗਾਊਂ ਜ਼ਮਾਨਤ ਦੇ ਦਿੱਤੀ। ਜਸਟਿਸ ਜੇਕੇ ਮਹੇਸ਼ਵਰੀ ਤੇ ਜਸਟਿਸ ਏਐੱਸ ਚੰਦੁਰਕਰ ਦੇ ਬੈਂਚ ਨੇ ਇਸ ਗੱਲ ’ਤੇ ਗੌਰ ਕਰਦਿਆਂ ਉਨ੍ਹਾਂ ਨੂੰ ਰਾਹਤ ਦਿੱਤੀ ਕਿ ਉਹ ਅਧਿਕਾਰੀਆਂ ਸਾਹਮਣੇ ਪੇਸ਼ ਹੋਈ ਸੀ ਅਤੇ ਮਾਮਲੇ ਬਾਰੇ ਆਪਣੇ ਬਿਆਨ ਦਰਜ ਕਰਵਾ ਚੁੱਕੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜਾਂਚ ਵਿਚ ਸਹਿਯੋਗ ਜਾਰੀ ਰੱਖਣ ਦਾ ਨਿਰਦੇਸ਼ ਦਿੱਤਾ ਹੈ।