ਮੁੰਬਈ : ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਮਾਂ ਅਰੁਣਾ ਭਾਟੀਆ ਦਾ ਦੇਹਾਂਤ ਹੋ ਗਿਆ ਹੈ। ਅੱਜ ਸਵੇਰੇ ਉਨ੍ਹਾਂ ਦੀ ਮਾਂ ਨੇ ਮੁੰਬਈ ਹੀਰਾਨੰਦਾਨੀ ਹਸਪਤਾਲ 'ਚ ਆਖਰੀ ਸਾਹ ਲਏ। ਅਕਸ਼ੈ ਕੁਮਾਰ ਨੇ ਇਸ ਦੁਖਦ ਖ਼ਬਰ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ 'ਤੇ ਫੈਨਜ਼ ਨੂੰ ਦਿੱਤੀ ਹੈ। ਨਾਲ ਹੀ ਅਦਾਕਾਰ ਨੇ ਮਾਂ ਦੇ ਨਾਂ ਇਕ ਇਮੋਸ਼ਨਲ ਪੋਸਟ ਵੀ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਉਹ ਮੇਰੀ ਸਭ ਕੁਝ ਸੀ। ਅੱਜ ਮੈਂ ਬਹੁਤ ਦਰਦ 'ਚ ਹਾਂ। ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਉਹ ਇਸ ਦੁਨੀਆ ਨੂੰ ਛੱਡ ਕੇ ਹੁਣ ਪਾਪਾ ਕੋਲ ਚਲੀ ਗਈ ਹੈ। ਮੈਂ ਤੁਹਾਡੀਆਂ ਪ੍ਰਾਰਥਨਾਵਾਂ ਦਾ ਸਨਮਾਨ ਕਰਦਾ ਹਾਂ। ਓਮ ਸ਼ਾਂਤੀ।

Posted By: Ravneet Kaur