ਜੇਐੱਨਐੱਨ, ਨਵੀਂ ਦਿੱਲੀ : ਰਾਜਧਾਨੀ ਦਿੱਲ਼ੀ 'ਚ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਲੰਬੇ ਸਮੇਂ ਤੋਂ ਕਿਸਾਨ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਹਨ। ਉੱਥੇ ਕਿਸਾਨ ਅੰਦੋਲਨ ਨੂੰ ਲੈ ਕੇ ਬਾਲੀਵੁੱਡ ਦੇ ਕਈ ਸਿਤਾਰੇ ਆਪਣੀ ਪ੍ਰਤਿਕਿਰਿਆ ਵੀ ਦੇ ਚੁੱਕੇ ਹਨ। ਹੁਣ ਹਿੰਦੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਨੇ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਗੱਲ ਕਹੀ ਹੈ।

ਧਰਮਿੰਦਰ ਫਿਲਹਾਲ ਫਿਲਮਾਂ ਤੋਂ ਦੂਰ ਚੱਲ ਰਹੇ ਹਨ ਪਰ ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿਣ ਵਾਲੇ ਕਲਾਕਾਰਾਂ 'ਚੋਂ ਇਕ ਹੈ। ਧਰਮਿੰਦਰ ਸਮਾਜਿਕ ਤੇ ਰਾਜਨੀਤਿਕ ਮੁੱਦਿਆਂ 'ਤੇ ਵੀ ਖੁੱਲ੍ਹ ਕੇ ਬੋਲਦੇ ਰਹਿੰਦੇ ਹਨ। ਉਨ੍ਹਾਂ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਆਪਣੀ ਪ੍ਰਤਿਕਿਰਿਆ ਦਿੱਤੀ ਹੈ। ਨਾਲ ਹੀ ਇਹ ਵੀ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਕਿਸਾਨਾਂ ਦੇ ਮੁੱਦੇ 'ਤੇ ਗੱਲ ਕੀਤੀ ਸੀ ਪਰ ਕੋਈ ਹੱਲ ਨਹੀਂ ਨਿਕਲਿਆ।

ਦਰਅਸਲ ਦਿੱਗਜ ਅਦਾਕਾਰ ਨੂੰ ਹਾਲ ਹੀ 'ਚ ਉਨ੍ਹਾਂ ਦੇ ਫੈਨ ਨੇ ਖ਼ਾਸ ਵੀਡੀਓ ਭੇਜੀ। ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਸਾਂਝਾ ਕੀਤਾ ਹੈ। ਨਾਲ ਹੀ ਕਿਸਾਨਾਂ ਬਾਰੇ ਵੱਡੀ ਗੱਲ ਕਹੀ ਹੈ।

ਧਰਮਿੰਦਰ ਨੇ ਆਪਣੇ ਟਵੀਟ 'ਚ ਲਿਖਿਆ, 'ਇਸ ਬੇਜਾ ਚਾਹੁੰਦਾ ਦਾ ਹੱਕਦਾਰ ਮੈਂ ਨਹੀਂ ਮਾਸੂਮਿਅਤ ਹੈ ਤੁਹਾਡੇ ਸਾਰਿਆਂ ਦੀ। ਹੱਸਦਾ ਹਾਂ ਹੱਸਾਉਂਦਾ ਹਾਂ ਪਰ ਉਦਾਸ ਰਹਿੰਦਾ ਹਾਂ। ਇਸ ਉਮਰ 'ਚ ਕਰ ਕੇ ਬੇਦਖ਼ਲ, ਮੈਨੂੰ ਮੇਰੀ ਧਰਤੀ ਤੋਂ, ਦੇ ਦਿੱਤਾ ਸਦਮਾ ਮੈਨੂੰ ਮੇਰੇ ਅਪਣਿਆਂ ਨੇ।' ਸੋਸ਼ਲ ਮੀਡੀਆ 'ਤੇ ਧਰਮਿੰਦਰ ਦਾ ਇਹ ਟਵੀਟ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਿੱਗਜ ਅਦਾਕਾਰ ਦੇ ਫੈਨਜ਼ ਤੇ ਤਮਾਮ ਸੋਸ਼ਲ ਮੀਡੀਆ 'ਤੇ ਯੂਜ਼ਰਜ਼ ਉਨ੍ਹਾਂ ਦੇ ਵੀਡੀਓ ਤੇ ਟਵੀਟ ਨੂੰ ਖ਼ੂਬ ਪਸੰਦ ਕਰ ਰਹੇ ਹਨ। ਨਾਲ ਹੀ ਕੁਮੈਂਟ ਕਰ ਕੇ ਆਪਣੀ ਪ੍ਰਤਿਕਿਰਿਆ ਵੀ ਦੇ ਰਹੇ ਹਨ।

Posted By: Amita Verma