ਨਵੀਂ ਦਿੱਲੀ, ਜੇਐੱਨਐੱਨ : ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਅੱਜ ਆਪਣਾ 39ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ 'ਤੇ ਉਨ੍ਹਾਂ ਨੂੰ ਫੈਨਜ਼ ਤੇ ਕਰੀਬੀ ਸ਼ਾਨਜਾਰ ਅੰਦਾਜ਼ 'ਚ ਵਧਾਈ ਦੇ ਰਹੇ ਹਨ। ਰਣਬੀਰ ਕਪੂਰ ਦੇ ਬਹੁਤ ਸਾਰੇ ਦੋਸਤਾਂ ਨੇ ਸੋਸ਼ਲ ਮੀਡੀਆ ਦੇ ਰਾਹੀਂ ਵੀ ਖ਼ਾਸ ਪੋਸਟ ਸ਼ੇਅਰ ਕਰ ਕੇ ਉਨ੍ਹਾਂ ਨੂੰ ਜਨਮ ਦਿਨ ਵਧਾਈ ਦਿੱਤੀ ਹੈ। ਰਣਬੀਰ ਕਪੂਰ ਦੀ ਭੈਣ Riddhima kapoor ਨੇ ਵੀ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਖ਼ਾਸ ਅੰਦਾਜ਼ ਵਿਚ ਜਨਮ ਦਿਨ ਦੀ ਵਧਾਈ ਦਿੱਤੀ ਹੈ।

ਰਿਧੀਮਾ ਕਪੂਰ ਨੇ ਚਾਹੇ ਕਿਸੇ ਫਿਲਮ 'ਚ ਕੰਮ ਨਹੀਂ ਕੀਤਾ ਪਰ ਉਹ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਾਰਨ ਸੁਰਖੀਆਂ 'ਚ ਰਹਿੰਦੀ ਹੈ। ਰਿਧੀਮਾ ਕਪੂਰ ਅਕਸਰ ਆਪਣੇ ਪਰਿਵਾਰ ਨਾਲ ਸੋਸ਼ਲ ਮੀਡੀਆ 'ਤੇ ਖਾਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਟ 'ਤੇ ਰਣਬੀਰ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਬਹੁਤ ਹੀ ਖਾਸ ਤਸਵੀਰ ਸ਼ੇਅਰ ਕਰਕੇ ਇਸ ਨੂੰ ਵਧਾਈ ਦਿੱਤੀ ਹੈ।

ਰਿਧੀਮਾ ਕਪੂਰ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਉਸਦੇ ਨਾਲ ਰਣਬੀਰ ਕਪੂਰ, ਆਲੀਆ ਭੱਟ, ਮਾਂ ਨੀਤੂ ਕਪੂਰ ਅਤੇ ਬੇਟੀ ਸਮਾਰਾ ਨਜ਼ਰ ਆ ਰਹੇ ਹਨ। ਤਸਵੀਰ 'ਚ ਉਹ ਸਾਰੇ ਬਹੁਤ ਖੁਸ਼ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਰਿਧੀਮਾ ਕਪੂਰ ਨੇ ਭਰਾ ਰਣਬੀਰ ਨੂੰ ਉਨ੍ਹਾਂ ਦੇ 39ਵੇਂ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਸ ਨੇ ਤਸਵੀਰ ਦੀ ਕੈਪਸ਼ਨ 'ਚ ਲਿਖਿਆ,'ਮੇਰਾ Rock Star' ਭਰਾ। ਤੁਹਾਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ !!!!! ਅਸੀਂ ਤੁਹਾਨੂੰ ਬਹੁਤ ਪਿਆਰ ਕਰਦੇ ਹਾਂ।'

Posted By: Rajnish Kaur