ਨਵੀਂ ਦਿੱਲੀ, ਜੇਐੱਨਐੱਨ : ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਇਨ੍ਹਾਂ ਦਿਨਾਂ ਵਿਚ ਡਰੱਗ ਮਾਮਲੇ ਨੂੰ ਲੈ ਕੇ ਸੁਰਖੀਆਂ ਵਿਚ ਹਨ। ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਕੱਲ੍ਹ ਤਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਉਹ ਅੱਜ ਰਾਤ ਵੀ ਜੇਲ੍ਹ ਵਿਚ ਹੀ ਰਹਿਣਗੇ।

ਦੱਸਣਯੋਗ ਹੈ ਕਿ ਆਰੀਅਨ ਤੋਂ ਡਰੱਗਜ਼ ਦੇ ਮਾਮਲੇ ਵਿਚ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਅੱਜ ਭਾਵ ਬੁੱਧਵਾਰ ਨੂੰ, ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੌਪਿਕ ਸਬਸਟੈਂਸਸ (ਐੱਨਡੀਪੀਐੱਸ) ਐਕਟ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਕਰ ਰਹੀ ਵਿਸ਼ੇਸ਼ ਅਦਾਲਤ ਸ਼ਾਹਰੁਖ ਦੇ ਪੁੱਤਰ ਆਰੀਅਨ ਖਾਨ ਤੇ ਹੋਰਾਂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗੀ। ਇਸ ਵਿਚ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਆਰੀਅਨ ਖਾਨ ਤੇ ਹੋਰਾਂ ਦੀਆਂ ਜ਼ਮਾਨਤ ਅਰਜ਼ੀਆਂ 'ਤੇ ਸਬੰਧਤ ਵਕੀਲਾਂ ਨੂੰ ਉਨ੍ਹਾਂ ਦੇ ਜਵਾਬਾਂ ਦੀਆਂ ਕਾਪੀਆਂ ਸੌਂਪੀਆ ਗਈਆਂ ਹਨ। ਦੂਜੇ ਪਾਸੇ ਐੱਨਸੀਬੀ ਨੇ ਹਰ ਦੋਸ਼ੀ ਦੀ ਜ਼ਮਾਨਤ ਦਾ ਵਿਰੋਧ ਕੀਤਾ ਹੈ।

ਦੱਸ ਦੇਈਏ ਕਿ ਆਰੀਅਨ ਦੇ ਵਕੀਲ ਸਤੀਸ਼ ਮਾਨਸ਼ਿੰਦੇ ਅਦਾਲਤ ਪਹੁੰਚੇ ਹਨ। ਸਤੀਸ਼ ਮਾਨਸ਼ਿੰਡ ਦੇ ਨਾਲ ਕੌਂਸਲ ਅਮਿਤ ਦੇਸਾਈ ਵੀ ਮੌਜੂਦ ਹਨ। ਇਨ੍ਹਾਂ ਤੋਂ ਇਲਾਵਾ ਸ਼ਾਹਰੁਖ ਖਾਨ ਦੀ ਮੈਨੇਜਰ ਪੂਜਾ ਡਡਲਾਨੀ ਅਤੇ ਉਨ੍ਹਾਂ ਦੀ ਸੁਰੱਖਿਆ ਇੰਚਾਰਜ ਰਵੀ ਵੀ ਮੌਕੇ 'ਤੇ ਮੌਜੂਦ ਹਨ। ਪ੍ਰਸ਼ੰਸਕਾਂ ਦੀਆਂ ਨਜ਼ਰਾਂ ਹੁਣ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਕੀ ਆਰੀਅਨ ਨੂੰ ਅੱਜ ਜ਼ਮਾਨਤ ਮਿਲ ਸਕੇਗੀ ਜਾਂ ਫਿਰ ਉਸ ਨੂੰ ਕੁਝ ਹੋਰ ਰਾਤਾਂ ਜੇਲ੍ਹ ਵਿਚ ਕੱਟਣੀਆਂ ਪੈਣਗੀਆਂ। ਇਸ ਦੌਰਾਨ ਸਲਮਾਨ ਖਾਨ ਆਪਣੇ ਪਿਤਾ ਸਲੀਮ ਖਾਨ ਦੇ ਨਾਲ ਸ਼ਾਹਰੁਖ ਖਾਨ ਦੇ ਘਰ ਮੰਨਤ ਨੂੰ ਮਿਲਣ ਪਹੁੰਚੇ ਹਨ।

Posted By: Rajnish Kaur