ਜੇਐੱਨਐੱਨ, ਨਵੀਂ ਦਿੱਲੀ : ਕਾਮੇਡੀਅਨ ਭਾਰਤੀ ਸਿੰਘ ਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚਿਆ ਨੂੰ ਨਾਰਕੋਟਕਿਸ ਕੰਟਰੋਲ ਬਿਊਰੋ ਨੇ ਡਰਗੱਜ਼ ਕਨੈਕਸ਼ਨ 'ਚ ਗ੍ਰਿਫ਼ਤਾਰ ਕੀਤਾ ਹੈ। ਕਪਲ ਨੂੰ ਸ਼ਨਿਚਰਵਾਰ ਸ਼ਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਮੈਡੀਕਲ ਟੈਸਟ ਲਈ ਹਸਪਤਾਲ ਲੈ ਜਾਇਆ ਗਿਆ ਹੈ। ਭਾਰਤੀ ਤੇ ਹਰਸ਼ ਨੂੰ ਮੈਡੀਕਲ ਜਾਂਚ ਤੋਂ ਬਾਅਦ ਅੱਗੇ ਦੀ ਕਾਰਵਾਈ 'ਚ ਸ਼ਾਮਲ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਕਪਲ ਨੂੰ ਅੱਜ ਹੀ ਕੋਰਟ 'ਚ ਪੇਸ਼ ਕੀਤਾ ਜਾ ਸਕਦਾ ਹੈ।

ਦੱਸ ਦੇਈਏ ਕਿ ਫੇਮਸ ਕਾਮੇਡੀਅਨ ਨੂੰ ਐੱਨਡੀਪੀਐੱਸ ਐਕਟ 1986 ਤਹਿਤ ਸ਼ਨਿਚਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਭਾਰਤੀ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਉਨ੍ਹਾਂ ਦੇ ਪਤੀ ਨੂੰ ਅਰੈਸਟ ਕੀਤਾ ਗਿਆ। ਦਰਅਸਲ, ਪਹਿਲਾਂ ਐੱਨਸੀਬੀ ਨੇ ਸ਼ਨਿਚਰਵਾਰ ਸਵੇਰੇ ਭਾਰਤੀ ਤੇ ਹਰਸ਼ ਦੇ ਘਰ 'ਤੇ ਛਾਪਾ ਮਾਰਿਆ ਸੀ, ਜਿੱਥੇ 86.5 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ ਸੀ। ਇਸ ਤੋਂ ਬਾਅਦ ਐੱਨਸੀਬੀ ਵੱਲੋਂ ਕਪਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਗਿਆ। ਸੰਮਨ ਜਾਰੀ ਹੋਣ ਤੋਂ ਬਾਅਦ ਕਪਲ ਪੁੱਛਗਿੱਛ ਲਈ ਐੱਨਸੀਬੀ ਦਫ਼ਤਰ ਪਹੁੰਚੇ ਤੇ ਉਨ੍ਹਾਂ ਨਾਲ ਲੰਬੇ ਸਮੇਂ ਤਕ ਐੱਨਸੀਬੀ ਅਧਿਕਾਰੀਆਂ ਨਾਲ ਪੁੱਛਗਿੱਛ ਕੀਤੀ ਸੀ।

Posted By: Amita Verma