ਨਵੀਂ ਦਿੱਲੀ : ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ (Raju Srivastava) ਨੂੰ ਦਿਲ ਦਾ ਦੌਰਾ ਪਿਆ ਹੈ। ਤਬੀਅਤ ਅਚਾਨਕ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਹੈ। ਕਾਮੇਡੀਅਨ ਦੇ ਭਰਾ ਤੇ ਪੀਆਰਓ ਨੇ ਹਾਰਟ ਅਟੈਕ ਹੋਣ ਦੀ ਤਸਦੀਕ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜੂ ਸ਼੍ਰੀਵਾਸਤਵ ਜਿਮ 'ਚ ਵਰਕਆਊਟ ਕਰ ਰਹੇ ਸਨ, ਇਸੇ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਇਸ ਤੋਂ ਬਾਅਦ ਰਾਜੂ ਸ਼੍ਰੀਵਾਸਤਵ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਖਬਰਾਂ ਮੁਤਾਬਕ ਬੁੱਧਵਾਰ ਨੂੰ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਤੇ ਟ੍ਰੇਡਮਿਲ 'ਤੇ ਕਸਰਤ ਕਰਦੇ ਸਮੇਂ ਉਹ ਡਿੱਗ ਗਏ। ਸੂਤਰਾਂ ਮੁਤਾਬਕ ਡਾਕਟਰ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖ ਰਹੇ ਹਨ। ਰਾਜੂ ਸ਼੍ਰੀਵਾਸਤਵ ਦੀ ਸੋਸ਼ਲ ਮੀਡੀਆ 'ਤੇ ਕਾਫੀ ਫੈਨ ਫਾਲੋਇੰਗ ਹੈ। ਉਹ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਵੀ ਕਾਮਨਾ ਕਰ ਰਹੇ ਹਾਂ।

ਰਾਜੂ ਸ਼੍ਰੀਵਾਸਤਵ ਕਾਮੇਡੀ ਇੰਡਸਟਰੀ ਦਾ ਮੰਨਿਆ-ਪ੍ਰਮੰਨਿਆ ਨਾਂ

ਰਾਜੂ ਸ਼੍ਰੀਵਾਸਤਵ ਨੇ ਕਈ ਫਿਲਮਾਂ 'ਚ ਵੀ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਛਵੀ ਇਕ ਚੰਗੇ ਕਲਾਕਾਰ ਦੇ ਰੂਪ 'ਚ ਬਣੀ ਹੋਈ ਹੈ। ਉਨ੍ਹਾਂ ਨੂੰ ਅਕਸਰ ਅਮਿਤਾਭ ਬੱਚਨ ਦੀ ਨਕਲ ਕਰਦੇ ਦੇਖਿਆ ਗਿਆ ਹੈ, ਉੱਥੇ ਹੀ ਉਹ ਲਾਲੂ ਪ੍ਰਸਾਦ ਯਾਦਵ ਦੀ ਕਾਮੇਡੀ ਵੀ ਕਰ ਚੁੱਕੇ ਹਨ। ਰਾਜੂ ਸ਼੍ਰੀਵਾਸਤਵ ਕਾਮੇਡੀ ਇੰਡਸਟਰੀ 'ਚ ਮੰਨਿਆ-ਪ੍ਰਮੰਨਿਆ ਨਾਂ ਹੈ। ਉਨ੍ਹਾਂ ਕਈ ਕਲਾਕਾਰਾਂ ਨਾਲ ਕੰਮ ਕੀਤਾ ਹੈ।

Posted By: Seema Anand