ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ ਤੇ ਵਰੁਣ ਧਵਨ ਇਸ ਵੇਲੇ ਆਪਣੀ ਅਪਕਮਿੰਗ ਫਿਲਮ 'ਕੁਲੀ ਨੰਬਰ 1' ਦੀ ਸ਼ੂਟਿੰਗ ਕਰ ਰਹੇ ਹਨ। ਇਸੇ ਦਰਮਿਆਨ ਫਿਲਮ ਨਾਲ ਜੁੜੀ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਹੈ ਕਿ ਸ਼ੂਟਿੰਗ ਦੌਰਾਨ ਫਿਲਮ ਦੇ ਸੈੱਟ 'ਤੇ ਅੱਗ ਲੱਗ ਗਈ ਜਿਸ ਤੋਂ ਬਾਅਦ ਉੱਥੇ ਭਾਜੜ ਮੱਚ ਗਈ। ਹਾਲਾਂਕਿ ਹਾਦਸੇ 'ਚ ਕਿਸੇ ਨੂੰ ਸੱਟ ਨਹੀਂ ਲੱਗੀ ਅਤੇ ਸਾਰਿਆਂ ਨੂੰ ਮੌਕੇ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਦਸਾ ਬੁੱਧਵਾਰ ਸਵੇਰੇ 1 ਵਜੇ ਦਾ ਦੱਸਿਆ ਜਾ ਰਿਹਾ ਹੈ।

ਖਬਰਾਂ ਦੀ ਮੰਨੀਏ ਤਾਂ ਫਿਲਮ ਦੀ ਸ਼ੂਟਿੰਗ ਗੋਰੇਗਾਓਂ ਦੇ ਫਿਲਮਿਸਤਾਨ ਸਟੂਡੀਓ 'ਚ ਚੱਲ ਰਹੀ ਸੀ ਜਿਸ ਵੇਲੇ ਇਹ ਹਾਦਸਾ ਹੋਇਆ ਉਸ ਵੇਲੇ 15 ਲੋਕ ਉੱਥੇ ਮੌਜੂਦ ਸਨ। ਫਾਇਰ ਅਲਾਰਮ ਵਜਦੇ ਹੀ ਸਾਰਿਆਂ ਨੂੰ ਬਾਹਰ ਕੱਢ ਲਿਆ ਗਿਆ ਤੇ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਕਾਲ ਕੀਤਾ ਗਿਆ ਹੈ ਜਿਸ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਹਾਲਾਂਕਿ ਅੱਗ ਕਿਵੇਂ ਲੱਗੀ? ਇਸ ਬਾਰੇ ਹਾਲੇ ਪਤਾ ਨਹੀਂ ਲੱਗ ਸਕਿਆ ਹੈ।

Posted By: Seema Anand