- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੋਰਟ ਨੇ ਕਿਹਾ ਕਿ ਰਿਕਾਰਡ ’ਤੇ ਮੌਜੂਦ ਸਮੱਗਰੀ ਨਾਲ ਸਾਰੇ ਦੋਸ਼ੀਆਂ ਖ਼ਿਲਾਫ਼ ਪਹਿਲੀ ਨਜ਼ਰੇ ਮਨੀ ਲਾਂਡ੍ਰਿਗ ਦੇ ਕਾਫ਼ੀ ਸਬੂਤ ਹਨ। ਈਡੀ ਨੇ ਆਪਣੀ ਪੂਰਕ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਜੈਕਲੀਨ ਫਰਨਾਂਡੀਸ ਸੁਕੇਸ਼ ਦੇ ਲਗਾਤਾਰ ਸੰਪਰਕ ’ਚ ਸੀ ਤੇ ਉਨ੍ਹਾਂ ਨੇ ਉਸ ਦੀ ਸਹਿਯੋਗੀ ਪਿੰਕੀ ਈਰਾਨੀ ਰਾਹੀਂ ਮਹਿੰਗੇ ਤੋਹਫ਼ੇ ਹਾਸਲ ਕੀਤੇ ਸਨ।

ਨਵੀਂ ਦਿੱਲੀ : ਪਟਿਆਲਾ ਹਾਊਸ ਸਥਿਤ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ 200 ਕਰੋੜ ਰੁਪਏ ਦੇ ਮਨੀ ਲਾਂਡ੍ਰਿੰਗ ਮਾਮਲੇ ’ਚ ਅਦਾਕਾਰਾ ਜੈਕਲੀਨ ਫਰਨਾਂਡੀਸ, ਠੱਗ ਸੁਕੇਸ਼ ਚੰਦਰਸ਼ੇਖਰ, ਉਸ ਦੀ ਪਤਨੀ ਲੀਨਾ ਮਾਰੀਆ ਪਾਲ ਸਮੇਤ 17 ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਕੋਰਟ ਨੇ ਕਿਹਾ ਕਿ ਰਿਕਾਰਡ ’ਤੇ ਮੌਜੂਦ ਸਮੱਗਰੀ ਨਾਲ ਸਾਰੇ ਦੋਸ਼ੀਆਂ ਖ਼ਿਲਾਫ਼ ਪਹਿਲੀ ਨਜ਼ਰੇ ਮਨੀ ਲਾਂਡ੍ਰਿਗ ਦੇ ਕਾਫ਼ੀ ਸਬੂਤ ਹਨ। ਈਡੀ ਨੇ ਆਪਣੀ ਪੂਰਕ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਜੈਕਲੀਨ ਫਰਨਾਂਡੀਸ ਸੁਕੇਸ਼ ਦੇ ਲਗਾਤਾਰ ਸੰਪਰਕ ’ਚ ਸੀ ਤੇ ਉਨ੍ਹਾਂ ਨੇ ਉਸ ਦੀ ਸਹਿਯੋਗੀ ਪਿੰਕੀ ਈਰਾਨੀ ਰਾਹੀਂ ਮਹਿੰਗੇ ਤੋਹਫ਼ੇ ਹਾਸਲ ਕੀਤੇ ਸਨ।
ਸੁਕੇਸ਼ ਜੇਲ੍ਹ ਦੇ ਅੰਦਰੋਂ ਇੱਕ ਸੰਗਠਿਤ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ
ਈਡੀ ਦੇ ਅਨੁਸਾਰ, ਸੁਕੇਸ਼ ਜੇਲ੍ਹ ਦੇ ਅੰਦਰੋਂ ਇੱਕ ਸੰਗਠਿਤ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ ਅਤੇ ਪੀਐਮਓ, ਗ੍ਰਹਿ ਮੰਤਰਾਲੇ ਅਤੇ ਕਾਨੂੰਨ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੇ ਨਾਮ 'ਤੇ ਖੁਦ ਨੂੰ ਪੇਸ਼ ਕਰਕੇ ਲੋਕਾਂ ਨੂੰ ਠੱਗਦਾ ਸੀ। ਜਾਂਚ ਏਜੰਸੀ ਦਾ ਦੋਸ਼ ਹੈ ਕਿ ਸਪੂਫ਼ ਕਾਲ, ਐਨਕ੍ਰਿਪਟਡ ਐਪਲੀਕੇਸ਼ਨ ਅਤੇ ਫਰਜ਼ੀ ਪਛਾਣ ਦੀ ਵਰਤੋਂ ਕਰਕੇ ਸ਼ਿਕਾਇਤਕਰਤਾ ਅਦਿਤੀ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਤੋਂ ਮੋਟੀ ਰਕਮ ਵਸੂਲੀ ਗਈ।