ਪੱਤਰ ਪ੍ਰੇਰਕ, ਪਟਿਆਲਾ : ਪਟਿਆਲਾ ਬਾਈਪਾਸ ਸਥਿਤ ਡਕਾਲਾ ਰੋਡ ’ਤੇ ਸਥਿਤੀ ਉਸ ਸਮੇਂ ਤਣਾਅ-ਪੂਰਨ ਹੋ ਗਈ ਜਦੋਂ ਬੋਬੀ ਦਿਓਲ ਦੀ ਆਉਣ ਵਾਲੀ ਫ਼ਿਲਮ ਲਵ ਹੋਸਟਲ ਦੀ ਫ਼ਿਲਮ ਦੀ ਸ਼ੂਟਿੰਗ ਦੇ ਵਿਰੋਧ ’ਚ ਕਿਸਾਨਾਂ ਨੇ ਪ੍ਰਦਰਸ਼ਨ ਕਰਨਾ ਸ਼ੁਰੂ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ, ਜਿਸ ਤੋਂ ਬਾਅਦ ਸ਼ੂਟਿੰਗ ਨੂੰ ਮੌਕੇ ’ਤੇ ਹੀ ਰੋਕਣਾ ਪਿਆ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰੈੱਸ ਸਕੱਤਰ ਟਹਿਲ ਸਿੰਘ, ਸੁਖ਼ਬੀਰ ਸਿੰਘ ਪਹਾੜਪੁਰ, ਗੁਰਦੀਪ ਸਿੰਘ ਧਬਲਾਨ, ਬਲਕਾਰ ਸਿੰਘ ਖੇੜੀ ਗੁਜਰਾਂ, ਮਲਜੀਤ ਸਿੰਘ ਮਹਿਮੂਦਪੁਰ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਬਿੱਲਾਂ ਦੇ ਵਿਰੋਧ ’ਚ ਕਿਸਾਨਾਂ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਦਿੱਲੀ ਦੀ ਹਦੂਦ ’ਚ ਅੰਦੋਲਨ ਕੀਤਾ ਜਾ ਰਿਹਾ ਹੈ। ਪ੍ਰੰਤੂ ਸਰਕਾਰ ਵੱਲੋਂ ਕੋਈ ਵੀ ਸੁਣਵਾਈ ਕਰਨ ਦੀ ਬਜਾਏ ਵਾਰ ਵਾਰ ਮੀਟਿੰਗਾਂ ਦੇ ਵੀ ਲਾਅਰੇ ਲਗਾਏ ਜਾ ਰਹੇ ਹਨ। ਕਿਸਾਨ ਆਪਣੀਆਂ ਫ਼ਸਲਾਂ ਰਾਹੀਂ ਪੂਰੇ ਦੇਸ਼ ਦਾ ਅੰਨ ਭੰਡਾਰ ਭਰਦੇ ਹਨ, ਜਿੰਨਾਂ ਦੇ ਸਮਰਥਨ ਫ਼ਿਲਮੀਂ ਕਲਾਕਾਰਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਸਾਡੇ ਦੇਸ਼ ’ਚ ਫ਼ਿਲਮੀ ਕਲਾਕਾਰਾਂ ਵੱਲੋਂ ਕਈ ਪ੍ਰਕਾਰ ਦੇ ਬੇਤੁੱਕੇ ਬਿਆਨ ਵੀ ਜਾਰੀ ਕੀਤੇ ਜਾ ਰਹੇ ਹਨ ਤੇ ਕਈ ਪ੍ਰਕਾਰ ਦੇ ਇਲਜ਼ਾਮ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਦੋਂ ਤਕ ਖੇਤੀ ਕਾਨੂੰ ਵਾਪਸ ਨਹੀਂ ਲਏ ਜਾਂਦੇ ਹਨ ਉਦੋਂ ਤੱਕ ਉਹ ਇਥੇ ਸ਼ੂਟਿੰਗ ਨਹੀਂ ਹੋਣ ਦੇਣਗੇ।

Posted By: Jagjit Singh