ਐਂਟਰਟੇਨਮੈਂਟ ਬਿਊਰੋ, ਮੁੰਬਈ : ਸਾਹ ਲੈਣ 'ਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਫਿਲਮ ਅਦਾਕਾਰ ਸੰਜੇ ਦੱਤ ਨੂੰ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੀ ਕੋਵਿਡ-19 ਜਾਂਚ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਨੂੰ ਆਈਸੀਯੂ 'ਚ ਦਾਖ਼ਲ ਕੀਤਾ ਗਿਆ ਹੈ। ਸੰਜੇ ਦੱਤ ਦੀ ਭੈਣ ਪ੍ਰਿਆ ਦੱਤ ਨੇ ਦੱਸਿਆ ਕਿ ਸਾਹ ਲੈਣ 'ਚ ਤਕਲੀਫ਼ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੀ ਹਾਲਤ ਸਥਿਰ ਹੈ। ਚੰਗੀ ਗੱਲ ਹੈ ਕਿ ਉਨ੍ਹਾਂ ਨੂੰ ਕੋਰੋਨਾ ਇਨਫੈਕਸ਼ਨ ਨਹੀਂ ਹੈ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਅਦਾਕਾਰ ਨੂੰ ਸ਼ਨਿਚਰਵਾਰ ਦੁਪਹਿਰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਨੂੰ ਕੋਵਿਡ ਵਾਰਡ 'ਚ ਰੱਖਿਆ ਗਿਆ ਹੈ। ਡਾਕਟਰ ਉਨ੍ਹਾਂ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਦਾ ਇਲਾਜ ਡਾ. ਜਲੀਲ ਪਾਰਕਰ ਕਰ ਰਹੇ ਹਨ। ਪਿਛਲੇ ਮਹੀਨੇ ਹੀ ਡਾ. ਜਲੀਲ ਕੋਰੋਨਾ ਇਨਫੈਕਸ਼ਨ ਤੋਂ ਮੁਕਤ ਹੋਏ ਹਨ।

ਲੰਘੀ 29 ਜੁਲਾਈ ਨੂੰ ਸੰਜੇ ਦੱਤ ਨੇ ਆਪਣਾ 62ਵਾਂ ਜਨਮ ਦਿਨ ਮਨਾਇਆ ਸੀ। 28 ਅਗਸਤ ਨੂੰ ਡਿਜ਼ੀਟਲ ਪਲੇਟਫਾਰਮ 'ਤੇ ਰਿਲੀਜ਼ ਹੋਣ ਵਾਲੀ ਮਹੇਸ਼ ਭੱਟ ਦੇ ਨਿਰਦੇਸ਼ਨ ਵਾਲੀ ਫਿਲਮ ਸੜਕ-2 'ਚ ਸੰਜੇ ਦੱਤ ਨਜ਼ਰ ਆਉਣਗੇ।