ਹੈਦਰਾਬਾਦ (ਪੀਟੀਆਈ) : ਤੇਲਗੂ ਅਦਾਕਾਰ ਤੇ ਫਿਲਮ ਆਲੋਚਕ ਕਾਥੀ ਮਹੇਸ਼ ਨੂੰ ਸੋਸ਼ਲ ਮੀਡੀਆ 'ਤੇ ਭਗਵਾਨ ਰਾਮ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ 'ਚ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਵੀਰਵਾਰ ਨੂੰ ਅਦਾਕਾਰ ਨੇ ਸੋਸ਼ਲ ਮੀਡੀਆ ਰਾਹੀਂ ਭਗਵਾਨ ਰਾਮ 'ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਅਦਾਕਾਰ ਖ਼ਿਲਾਫ਼ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਉਸ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਈ ਸ਼ਿਕਾਇਤਾਂ ਕੀਤੀਆਂ ਸਨ। ਪੁਲਿਸ ਦੀ ਸਾਈਬਰ ਅਪਰਾਧ ਸ਼ਾਖਾ ਨੇ ਮਹੇਸ਼ ਖ਼ਿਲਾਫ਼ ਸਬੰਧਤ ਆਈਪੀਸੀ ਧਾਰਾਵਾਂ 'ਚ ਮਾਮਲਾ ਦਰਜ ਕੀਤਾ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ।