- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੰਬਈ ਪੁਲਿਸ ਦੇ ਸੂਤਰਾਂ ਮੁਤਾਬਕ, ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ’ਚ ਰਹਿਣ ਵਾਲੇ ਕਈ ਫਿਲਮੀ ਸਿਤਾਰਿਆਂ ਨੂੰ ਧਮਕੀ ਭਰੇ ਸੁਨੇਹੇ ਭੇਜੇ ਜਾ ਰਹੇ ਸਨ। ਮੁਲਜ਼ਮ ਇਨ੍ਹਾਂ ਸੁਨੇਹਿਆਂ ਰਾਹੀਂ ਮਸ਼ਹੂਰ ਕਲਾਕਾਰਾਂ ਤੋਂ ਕਰੋੜਾਂ ਰੁਪਏ ਦੀ ਮੰਗ ਕਰ ਰਿਹਾ ਸੀ। ਪੁਲਿਸ ਦੀ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਉਹ ਗਿਰੋਹ ਦੇ ਨਾਂ ਦੀ ਵਰਤੋਂ ਕਰ ਕੇ ਸਿਤਾਰਿਆਂ ’ਚ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਸਟੇਟ ਬਿਊਰੋ, ਮੁੰਬਈ : ਫਿਲਮੀ ਸਿਤਾਰਿਆਂ ਨੂੰ ਲਾਰੈਂਸ ਬਿਸ਼ਨੋਈ ਗਿਰੋਹ ਦੇ ਨਾਂ ’ਤੇ ਧਮਕਾ ਕੇ ਕਰੋੜਾਂ ਰੁਪਏ ਦੀ ਫਿਰੌਤੀ ਮੰਗਣ ਵਾਲੇ ਇਕ ਵਿਅਕਤੀ ਨੂੰ ਮੁੰਬਈ ਪੁਲਿਸ ਨੇ ਬੈਂਗਲੁਰੂ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਵੈਭਵ ਮਿਸ਼ਰਾ ਵਜੋਂ ਹੋਈ ਹੈ। ਪੇਸ਼ੇ ਤੋਂ ਆਈਟੀ ਇੰਜੀਨੀਅਰ ਵੈਭਵ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਗਿਰੋਹ ਦਾ ਮੈਂਬਰ ਦੱਸ ਕੇ ਫਿਲਮੀ ਹਸਤੀਆਂ ਨੂੰ ਧਮਕੀ ਭਰੇ ਆਡੀਓ ਸੁਨੇਹੇ ਭੇਜ ਰਿਹਾ ਸੀ।
ਮੁੰਬਈ ਪੁਲਿਸ ਦੇ ਸੂਤਰਾਂ ਮੁਤਾਬਕ, ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ’ਚ ਰਹਿਣ ਵਾਲੇ ਕਈ ਫਿਲਮੀ ਸਿਤਾਰਿਆਂ ਨੂੰ ਧਮਕੀ ਭਰੇ ਸੁਨੇਹੇ ਭੇਜੇ ਜਾ ਰਹੇ ਸਨ। ਮੁਲਜ਼ਮ ਇਨ੍ਹਾਂ ਸੁਨੇਹਿਆਂ ਰਾਹੀਂ ਮਸ਼ਹੂਰ ਕਲਾਕਾਰਾਂ ਤੋਂ ਕਰੋੜਾਂ ਰੁਪਏ ਦੀ ਮੰਗ ਕਰ ਰਿਹਾ ਸੀ। ਪੁਲਿਸ ਦੀ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਉਹ ਗਿਰੋਹ ਦੇ ਨਾਂ ਦੀ ਵਰਤੋਂ ਕਰ ਕੇ ਸਿਤਾਰਿਆਂ ’ਚ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਅਦਾਕਾਰ ਆਯੁਸ਼ਮਾਨ ਖੁਰਾਨਾ ਨੂੰ ਵੀ ਇਕ ਵਿਅਕਤੀ ਨੇ ਆਡੀਓ ਸੁਨੇਹਾ ਭੇਜ ਕੇ ਧਮਕਾਇਆ ਸੀ। ਸੁਨੇਹਾ ਭੇਜਣ ਵਾਲੇ ਨੇ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਗਿਰੋਹ ਨਾਲ ਜੁੜਿਆ ਦੱਸਿਆ ਤੇ ਅਦਾਕਾਰ ਤੋਂ ਕਰੋੜਾਂ ਰੁਪਏ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਅਦਾਕਾਰ ਤੁਸ਼ਾਰ ਕਪੂਰ ਨੂੰ ਵੀ ਇਸੇ ਤਰ੍ਹਾਂ ਦਾ ਧਮਕੀ ਭਰਿਆ ਆਡੀਓ ਸੁਨੇਹਾ ਮਿਲਿਆ ਸੀ। ਸੁਨੇਹਾ ਭੇਜਣ ਵਾਲੇ ਨੇ ਖ਼ੁਦ ਨੂੰ ਗਿਰੋਹ ਦਾ ਮੈਂਬਰ ਹੈਰੀ ਬਾਕਸਰ ਦੱਸਦਿਆਂ ਪੰਜ ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ।
ਇਨ੍ਹਾਂ ਧਮਕੀਆਂ ਤੋਂ ਬਾਅਦ ਮੁੰਬਈ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਸੀ। ਤਕਨੀਕੀ ਸਬੂਤਾਂ ਦੇ ਆਧਾਰ ’ਤੇ ਪੁਲਿਸ ਮੁਲਜ਼ਮ ਤੱਕ ਪਹੁੰਚੀ ਤੇ ਉਸ ਨੂੰ ਬੈਂਗਲੁਰੂ ਤੋਂ ਕਾਬੂ ਕਰ ਲਿਆ। ਪੁਲਿਸ ਹੁਣ ਇਹ ਪਤਾ ਲਗਾ ਰਹੀ ਹੈ ਕਿ ਵੈਭਵ ਨੇ ਕਿਹੜੇ-ਕਿਹੜੇ ਕਲਾਕਾਰਾਂ ਨੂੰ ਨਿਸ਼ਾਨਾ ਬਣਾਇਆ ਤੇ ਕੀ ਇਸ ਮਾਮਲੇ ’ਚ ਉਸ ਨਾਲ ਕੋਈ ਹੋਰ ਵਿਅਕਤੀ ਵੀ ਸ਼ਾਮਲ ਹੈ।
ਜ਼ਿਕਰਯੋਗ ਹੈ ਕਿ 18 ਅਕਤੂਬਰ ਨੂੰ ਅਦਾਕਾਰ ਟਾਈਗਰ ਸ਼ਰੌਫ਼ ’ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਬਾਲੀਵੁੱਡ ’ਚ ਦਹਿਸ਼ਤ ਦਾ ਮਾਹੌਲ ਹੈ। ਇਸ ਹਮਲੇ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਿਰੋਹ ਵੱਲੋਂ ਲਈ ਗਈ ਸੀ। ਗਿਰੋਹ ਦੇ ਕਥਿਤ ਮੈਂਬਰ ਅਨਿਲ ਪੰਡਿਤ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਸਲਮਾਨ ਖ਼ਾਨ ਦੇ ਨੇੜਲੇ ਲੋਕਾਂ ਨੂੰ ਵੀ ਧਮਕੀ ਦਿੱਤੀ ਸੀ। ਇਸ ਤੋਂ ਇਲਾਵਾ, ਉਸ ਨੇ ਇਕ ਆਡੀਓ ਕਲਿੱਪ ਜਾਰੀ ਕਰ ਕੇ ਸਲਮਾਨ ਖ਼ਾਨ ਨੂੰ ਲਾਰੈਂਸ ਬਿਸ਼ਨੋਈ ਤੇ ਬਿਸ਼ਨੋਈ ਸਮਾਜ ਤੋਂ ਮੁਆਫ਼ੀ ਮੰਗਣ ਲਈ ਕਿਹਾ ਸੀ। ਉਸ ਨੇ ਚਿਤਾਵਨੀ ਦਿੱਤੀ ਸੀ ਕਿ ਅਜਿਹਾ ਨਾ ਕਰਨ ’ਤੇ ਸਲਮਾਨ ਦੇ ਪਰਿਵਾਰ ਨੂੰ ਵੀ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਇਸ ਧਮਕੀ ਤੋਂ ਬਾਅਦ ਫ਼ਿਲਮ ਜਗਤ ’ਚ ਸੁਰੱਖਿਆ ਨੂੰ ਲੈ ਕੇ ਚਿੰਤਾ ਹੋਰ ਵਧ ਗਈ ਹੈ।