ਨਵੀਂ ਦਿੱਲੀ, ਜੇਐਨਐਨ : ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਹਾਲ ਹੀ 'ਚ ਦੂਜੀ ਵਾਰ ਮਾਂ ਬਣੀ ਹੈ।ਉਨ੍ਹਾਂ ਨੇ ਬੇਟੇ ਨੂੰ ਜਨਮ ਦਿੱਤਾ ਹੈ। ਕਰੀਨਾ ਕਪੂਰ ਖਾਨ ਬੀਤੇ ਐਤਵਾਰ ਨੂੰ ਦੂਜੀ ਵਾਰ ਮਾਂ ਬਣੀ ਸੀ। ਉਨ੍ਹਾਂ ਨੇ ਬੇਟੇ ਨੂੰ ਮੁੰਬਈ ਬ੍ਰੀਚ ਕੈਂਡੀ ਹਸਪਤਾਲ 'ਚ ਜਨਮ ਦਿੱਤਾ ਸੀ। ਹੁਣ ਕਰੀਨਾ ਕਪੂਰ ਖਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਸ ਨਾਲ ਹੀ ਉਨ੍ਹਾਂ ਦੇ ਛੋਟੇ ਬੇਟੇ ਦੀ ਪਹਿਲੀ ਫੋਟੋ ਵੀ ਸਾਹਮਣੇ ਆਈ ਹੈ।


ਕਰੀਨਾ ਕਪੂਰ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੌਰਾਨ ਉਨ੍ਹਾਂ ਦੇ ਪਤੀ ਸੈਫ ਅਲੀ ਖਾਨ, ਵੱਡੇ ਬੇਟੇ ਤੈਮੂਰ ਅਲੀ ਨਾਲ ਮੌਜੂਦ ਸੀ। ਕਰੀਨਾ ਦੇ ਹਸਪਤਾਲ ਤੋਂ ਛੁੱਟੀ ਮਿਲਣ ਦੀਆਂ ਤਸਵੀਰਾਂ ਤੇ ਵੀਡੀਓ ਨੂੰ ਫੋਟੋਗ੍ਰਾਫਰ ਮਾਨਵ ਮਿਘਲਾਨੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ। ਵੀਡੀਓ 'ਚ ਤੈਮੂਰ ਅਲੀ, ਸੈਫ ਅਲੀ ਖਾਨ, ਕਰੀਨਾ ਕਪੂਰ ਤੇ ਉਨ੍ਹਾਂ ਦੀ ਨੈਨੀ ਕਾਰ 'ਚ ਬੈਠੀ ਨਜ਼ਰ ਆ ਰਹੀ ਹੈ। ਦੂਜੇ ਪਾਸੇ ਕਰੀਨਾ ਕਪੂਰ ਦਾ ਛੋਟਾ ਬੇਟਾ ਨੈਨੀ ਦੀ ਗੋਦ 'ਚ ਦਿਖਾਈ ਦੇ ਰਿਹਾ ਹੈ। ਜਦਕਿ ਤੈਮੂਰ ਪਾਪਾ ਸੈਫ ਦੀ ਗੋਦ 'ਚ ਬੈਠੇ ਨਜ਼ਰ ਆ ਰਹੇ ਹਨ।

ਸੋਸ਼ਲ ਮੀਡੀਆ 'ਤੇ ਕਰੀਨਾ ਕਪੂਰ ਖਾਨ ਦਾ ਹਸਪਤਾਲ ਤੋਂ ਛੁੱਟੀ ਮਿਲਣ ਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਅਦਾਕਾਰਾ ਦੇ ਕਈ ਫੈਨਜ਼ ਤੇ ਤਮਾਮ ਸੋਸ਼ਲ ਮੀਡੀਆ ਯੂਜ਼ਰਜ਼ ਉਨ੍ਹਾਂ ਦੇ ਵੀਡੀਓ ਨੂੰ ਖੂਬ ਪਸੰਦ ਕਰ ਰਹੇ ਹਨ।

Posted By: Ravneet Kaur