ਜੇਐੱਨਐੱਨ, ਨਵੀਂ ਦਿੱਲੀ : ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਬੀਤੇ ਕਈ ਘੰਟਿਆਂ ਤੋਂ ਮੁੰਬਈ ਦੇ ਹਸਪਤਾਲ 'ਚ ਦਾਖ਼ਲ ਹਨ। ਉਨ੍ਹਾਂ ਨੂੰ ਸਾਹ ਦੀ ਤਕਲੀਫ਼ ਕਾਰਨ ਭਰਤੀ ਕਰਵਾਇਆ ਗਿਆ ਸੀ। ਲਤਾ ਦੀ ਸਿਹਤਯਾਬੀ ਲਈ ਦੁਆਵਾਂ ਦਾ ਸਿਲਸਿਲਾ ਜਾਰੀ ਹੈ। ਇਸੇ ਦੌਰਾਨ ਲੈਜੈਂਡਰੀ ਸਿੰਗਰ ਦੇ ਪਰਿਵਾਰ ਵੱਲੋਂ ਬਿਆਨ ਜਾਰੀ ਕਰ ਕੇ ਉਨ੍ਹਾਂ ਦਾ ਹੈਲਥ ਅਪਡੇਟ ਦਿੱਤਾ ਗਿਆ ਹੈ।

ਸਟੇਟਮੈਂਟ 'ਚ ਕਿਹਾ ਗਿਆ ਹੈ- ਲਤਾ ਦੀਦੀ ਦੀ ਹਾਲਤ ਸਥਿਰ ਤੇ ਪਹਿਲਾਂ ਨਾਲ ਬਿਹਤਰ ਹੈ। ਤੁਹਾਡੇ ਸਾਰਿਆਂ ਦੀਆਂ ਦੁਆਵਾਂ ਲਈ ਸ਼ੁਕਰੀਆ। ਅਸੀਂ ਉਨ੍ਹਾਂ ਦੇ ਪੂਰੀ ਤਰ੍ਹਾਂ ਸਿਹਤਮੰਦ ਹੋਣ ਦਾ ਇੰਤਜ਼ਾਰ ਕਰ ਰਹੇ ਹਾਂ ਤਾਂ ਜੋ ਜਲਦ ਘਰ ਪਰਤ ਸਕੀਏ। ਸਾਡੇ ਨਾਲ ਬਣੇ ਰਹਿਣ ਤੇ ਸਾਡੀ ਨਿੱਜਤਾ ਦਾ ਸਨਮਾਨ ਕਰਨ ਲਈ ਸ਼ੁਕਰੀਆ। ਸਾਹ ਲੈਣ ਦੀ ਤਕਲੀਫ਼ ਤੋਂ ਬਾਅਦ ਲਤਾ ਮੰਗੇਸ਼ਕਰ ਨੂੰ ਐਤਵਾਰ ਰਾਤ 2 ਵਜੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਦੋਂ ਤੋਂ ਹੀ ਆਈਸੀਯੂ 'ਚ ਹਨ ਤੇ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਡਾਕਟਰਾਂ ਨੇ ਲਗਾਤਾਰ ਲਤਾ ਮੰਗੇਸ਼ਕਰ ਦੀ ਸਿਹਤ 'ਤੇ ਨਜ਼ਰ ਰੱਖੀ ਹੋਈ ਹੈ।

Posted By: Seema Anand