- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਛੇ ਨਵੰਬਰ ਨੂੰ ਪੁਲਿਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਨੂੰ ਲਿਖੇ ਪੱਤਰ ਵਿਚ ਡੀਸੀਪੀਯੂ ਨੇ ਬੇਨਤੀ ਕੀਤੀ ਹੈ ਕਿ ਦਿਲਜੀਤ ਦੇ ਲਾਈਵ ਸੰਗੀਤ ਸਮਾਗਮ ’ਚ ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਹਥਿਆਰਾਂ ਨੂੰ ਉਤਸ਼ਾਹਤ ਕਰਨ ਵਾਲੇ ਗੀਤ ਨਾ ਗਾਏ ਜਾਣ, ਬੱਚਿਆਂ ਨੂੰ ਮੰਚ ’ਤੇ ਨਾ ਬੁਲਾਇਆ ਜਾਵੇ ਅਤੇ ਕਲਾਕਾਰ ਵੱਲੋਂ ਕਾਰਤੂਸ ਜਾਂ ਗੋਲੀਆਂ ਦੀ ਬੈਲਟ ਨਾ ਪਹਿਨੀ ਜਾਵੇ।

ਅਹਿਮਦਾਬਾਦ (ਏਜੰਸੀ) : ਅਹਿਮਦਾਬਾਦ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ (ਡੀਸੀਪੀਯੂ) ਨੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ 21 ਨਵੰਬਰ ਨੂੰ ਹੋਣ ਵਾਲੇ ਸੰਗੀਤ ਸਮਾਗਮ ’ਚ ਗਾਇਕ ਦਿਲਜੀਤ ਦੁਸਾਂਝ ਨੂੰ ਅਜਿਹੇ ਗੀਤ ਗਾਉਣ ਤੋਂ ਰੋਕਿਆ ਜਾਵੇ, ਜਿਨ੍ਹਾਂ ਬਾਰੇ ਕਥਿਤ ਤੌਰ ’ਤੇ ਕਿਹਾ ਜਾਂਦਾ ਹੈ ਕਿ ਉਹ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਨੂੰ ਉਤਸ਼ਾਹਤ ਕਰਦੇ ਹਨ। ਪਿਛਲੇ ਹਫ਼ਤੇ ਮੱਧ ਪ੍ਰਦੇਸ਼ ਦੇ ਅਧਿਕਾਰੀਆਂ ਨੇ ਵੀ ਅਜਿਹੀਆਂ ਹੀ ਚਿੰਤਾਵਾਂ ਦੇ ਮੱਦੇਨਜ਼ਰ ਇੰਦੌਰ ’ਚ 15 ਨਵੰਬਰ ਨੂੰ ਹੋਣ ਵਾਲੇ ਇਸ ਮਸ਼ਹੂਰ ਪੰਜਾਬੀ ਗਾਇਕ ਦੇ ਸੰਗੀਤ ਸਮਾਗਮ ’ਚ ਚਾਰ ਗੀਤ ਗਾਉਣ ’ਤੇ ਪਾਬੰਦੀ ਲਾ ਦਿੱਤੀ ਸੀ। ਛੇ ਨਵੰਬਰ ਨੂੰ ਪੁਲਿਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਨੂੰ ਲਿਖੇ ਪੱਤਰ ਵਿਚ ਡੀਸੀਪੀਯੂ ਨੇ ਬੇਨਤੀ ਕੀਤੀ ਹੈ ਕਿ ਦਿਲਜੀਤ ਦੇ ਲਾਈਵ ਸੰਗੀਤ ਸਮਾਗਮ ’ਚ ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਹਥਿਆਰਾਂ ਨੂੰ ਉਤਸ਼ਾਹਤ ਕਰਨ ਵਾਲੇ ਗੀਤ ਨਾ ਗਾਏ ਜਾਣ, ਬੱਚਿਆਂ ਨੂੰ ਮੰਚ ’ਤੇ ਨਾ ਬੁਲਾਇਆ ਜਾਵੇ ਅਤੇ ਕਲਾਕਾਰ ਵੱਲੋਂ ਕਾਰਤੂਸ ਜਾਂ ਗੋਲੀਆਂ ਦੀ ਬੈਲਟ ਨਾ ਪਹਿਨੀ ਜਾਵੇ। ਅਹਿਮਦਾਬਾਦ ਦੀ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਤਨਵਿਕਾ ਪਰਮਾਰ ਨੇ ਇਸ ਪੱਤਰ ਦੀ ਪੁਸ਼ਟੀ ਕੀਤੀ। ਪੱਤਰ ਵਿਚ ਚੰਡੀਗੜ੍ਹ ਦੇ ਡਾ. ਪੰਡਿਤ ਰਾਓ ਧਰੇਨਵਰ ਵੱਲੋਂ ਦਿੱਤੀ ਗਈ ਇਕ ਸ਼ਿਕਾਇਤ ਦਾ ਜ਼ਿਕਰ ਹੈ, ਜਿਸ ’ਚ ਉਨ੍ਹਾਂ ਨੇ ਨਰਿੰਦਰ ਮੋਦੀ ਸਟੇਡੀਅਮ ’ਚ ਹੋਣ ਵਾਲੇ ਇਸ ਸੰਗੀਤ ਸਮਾਗਮ ਨੂੰ ਲੈ ਕੇ ਚਿੰਤਾ ਪ੍ਰਗਟਾਈ ਸੀ।