ਨਵੀਂ ਦਿੱਲੀ : ਦੂਰਦਰਸ਼ਨ ਵਲੋਂ 'ਵਤਨ' ਵੀਡੀਓ ਗੀਤ ਤਿਆਰ ਕੀਤਾ ਗਿਆ ਹੈ। ਇਸ ਨੂੰ ਸੂਚਨਾ ਤੇ ਪ੍ਰਸਾਰਨ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਪ੍ਰਕਾਸ਼ ਜਾਵੜੇਕਰ ਨੇ ਭਾਰਤ ਨੂੰ ਸਮਰਪਿਤ ਕੀਤਾ ਹੈ।

ਦੂਰਦਰਸ਼ਨ ਵਲੋਂ ਤਿਆਰ ਕੀਤੇ ਗਏ 'ਵਤਨ' ਇਕ ਨਵਾਂ ਦੇਸ਼ਭਗਤੀ ਨਾਲ ਓਤ-ਪ੍ਰੋਤ ਵੀਡੀਓ ਗੀਤ ਹੈ। ਇਸ ਗੀਤ ਨੂੰ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਹਾਲ ਹੀ 'ਚ ਦੇਸ਼ ਨੂੰ ਸਮਰਪਿਤ ਕੀਤਾ ਹੈ। ਇਸ ਗੀਤ ਜ਼ਰੀਏ ਨਵੇਂ ਇੰਡੀਆਂ ਨੂੰ ਸੈਲੀਬ੍ਰੇਟ ਕੀਤਾ ਜਾ ਰਿਹਾ ਹੈ। ਇਹ ਗੀਤ ਸੋਸ਼ਲ ਮੀਡੀਆ 'ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਜਿਉਂ ਹੀ ਇਹ ਗੀਤ ਰਿਲੀਜ਼ ਹੋਇਆ, ਉਸ ਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਸੂਚਨਾ ਅਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦਾ ਮੰਤਰਾਲਾ ਕੌਮੀ ਟੀਵੀ ਚੈਨਲ ਦੂਰਦਰਸ਼ਨ ਅਤੇ ਆਲ ਇੰਡੀਆ ਰੇਡੀਓ ਨੂੰ ਨਿੱਜੀ ਟੀਵੀ ਚੈਨਲਾਂ ਦੀ ਤਰਜ਼ 'ਤੇ ਮਸ਼ਹੂਰ ਕਰਨ ਲਈ ਯੋਜਨਾਬੱਧ ਰੂਪ 'ਚ ਕੰਮ ਕਰੇਗਾ। ਉਨ੍ਹਾਂ ਕਿਹਾ ਸੀ ਕਿ ਦੂਰਦਰਸ਼ਨ ਅਤੇ ਆਲ ਇੰਡੀਆ ਰੇਡੀਓ ਨੂੰ ਦਰਸ਼ਕਾਂ ਤੇ ਸਰੋਤਿਆਂ ਦੀ ਪਹਿਲੀ ਪਸੰਦ ਬਣਾਉਣਾ ਹੀ ਉਨ੍ਹਾਂ ਦਾ ਟੀਚਾ ਹੈ। ਇਸੇ ਲੜੀ 'ਚ ਅੱਗੇ ਵਧਦੇ ਹੋਏ ਇਹ ਨਵਾਂ ਯਤਨ ਕੀਤਾ ਗਿਆ ਹੈ।

Posted By: Seema Anand