ਜੇਐੱਨਐੱਨ, ਨਵੀਂ ਦਿੱਲੀ : ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਘੇਰੇ ਵਿੱਚ ਆਈ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੇ ਕੇਸ ਦੀ ਸੁਣਵਾਈ 12 ਦਸੰਬਰ ਤਕ ਮੁਲਤਵੀ ਕਰ ਦਿੱਤੀ ਹੈ। ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ 'ਚ ਜੈਕਲੀਨ ਵੀਰਵਾਰ ਨੂੰ ਅਦਾਲਤ 'ਚ ਪੇਸ਼ ਹੋਈ। ਇਸ ਦੇ ਨਾਲ ਹੀ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਜੈਕਲੀਨ ਫਰਨਾਂਡੀਜ਼ ਨੇ ਵਿਦੇਸ਼ ਜਾਣ ਦੀ ਇਜਾਜ਼ਤ ਵੀ ਮੰਗੀ ਹੈ।

ਸਬੰਧਤ ਧਿਰਾਂ ਨੂੰ ਨੋਟਿਸ ਕੀਤਾ ਜਾ ਸਕਦਾ ਹੈ ਜਾਰੀ

ਜੈਕਲੀਨ ਦਾ ਨਾਂ ਮਨੀ ਲਾਂਡਰਿੰਗ 'ਚ ਸੁਕੇਸ਼ ਚੰਦਰਸ਼ੇਖਰ ਨਾਲ ਜੁੜਿਆ ਸੀ

ਨਿਊਜ਼ ਏਜੰਸੀ ਏਐਨਆਈ ਮੁਤਾਬਕ ਅਦਾਕਾਰਾ ਜੈਕਲੀਨ ਫਰਨਾਂਡੀਜ਼ ਸੁਣਵਾਈ ਲਈ ਵੀਰਵਾਰ ਸਵੇਰੇ ਅਦਾਲਤ ਪਹੁੰਚੀ। ਉਨ੍ਹਾਂ ਦੇ ਨਾਲ ਵਕੀਲ ਵੀ ਮੌਜੂਦ ਹਨ। ਜੈਕਲੀਨ ਫਰਨਾਂਡੀਜ਼ ਦਾ ਨਾਂ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ 'ਚ ਵੀ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਅਦਾਕਾਰਾ ਨੇ ਸੁਕੇਸ਼ ਚੰਦਰਸ਼ੇਖਰ ਤੋਂ ਕਾਰ-ਹਾਊਸ ਸਮੇਤ ਮਹਿੰਗੇ ਤੋਹਫ਼ੇ ਲਏ ਹਨ।

ਜੈਕਲੀਨ ਫਿਲਹਾਲ ਜ਼ਮਾਨਤ 'ਤੇ ਹੈ

ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਨਾਲ ਜੁੜੇ 200 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਫਿਲਹਾਲ ਜ਼ਮਾਨਤ 'ਤੇ ਹੈ। ਪਿਛਲੇ ਹਫਤੇ ਹੀ, ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਜੈਕਲੀਨ ਨੂੰ 2 ਲੱਖ ਰੁਪਏ ਦੇ ਨਿੱਜੀ ਮੁਚੱਲਕੇ ਅਤੇ ਇੰਨੀ ਹੀ ਰਕਮ ਦੇ ਜ਼ਮਾਨਤੀ ਬਾਂਡ 'ਤੇ ਜ਼ਮਾਨਤ ਦਿੱਤੀ ਸੀ। ਜੈਕਲੀਨ ਨੂੰ ਕੁੱਲ 4 ਲੱਖ ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਜ਼ਮਾਨਤ ਮਿਲਣ ਦੇ ਬਾਵਜੂਦ ਜੈਕਲੀਨ ਅਦਾਲਤ ਦੇ ਹੁਕਮਾਂ 'ਤੇ ਹੀ ਵਿਦੇਸ਼ ਜਾ ਸਕੇਗੀ।

Posted By: Sarabjeet Kaur