ਜੇਐਨਐਨ,ਨਵੀਂ ਦਿੱਲੀ : ਹਿੰਦੀ ਸਿਨੇਮਾ ਦੇ ਵੈਟਰਨ ਫਿਲਮਮੇਕਰ ਬਾਸੂ ਚੈਟਰਜੀ ਦੀ ਮੌਤ ਹੋ ਗਈ ਹੈ। ਉਹ 90 ਸਾਲ ਦੇ ਸਨ। ਬਾਸੂ ਦੇ ਦੇਹਾਂਤ ਨਾਲ ਇੰਡਸਟਰੀ ਵਿਚ ਸੋਗ ਦੀ ਲਹਿਰ ਛਾ ਗਈ ਹੈ। ਫਿਲਮ ਮੇਕਰ ਅਸ਼ੋਕ ਪੰਡਿਤ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 2 ਵਜੇ ਸੈਂਟਾਕਰੂਜ਼ ਵਿਚ ਹੋਵੇਗਾ।

ਮਸ਼ਹੂਰ ਫਿਲਮਕਾਰ ਬਾਸੂ ਚੈਟਰਜੀ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟਾਇਆ ਹੈ। ਪੀਐੱਮ ਨੇ ਟਵੀਟ ਕਰਦੇ ਹੋਏ ਲਿਖਿਆ,ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਹ ਕਾਫੀ ਦੁਖੀ ਹਨ। ਉਨ੍ਹਾਂ ਵੱਲੋਂ ਕੀਤਾ ਗਿਆ ਕੰਮ ਕਾਫੀ ਸ਼ਾਨਦਾਰ ਅਤੇ ਦਿਲ ਨੂੰ ਛੂਹ ਲੈਣ ਵਾਲਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਕਿ ਆਸਾਨ ਤੇ ਜਟਿਲ ਭਾਵਨਾਵਾਂ ਦੇ ਨਾਲ-ਨਾਲ ਲੋਕਾਂ ਦੇ ਸੰਘਰਸ਼ ਦੀ ਉਨ੍ਹਾਂ ਨੇ ਪ੍ਰਤੀਨਿਧਤਾ ਕੀਤਾ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸੰਸਕਾਂ ਪ੍ਰਤੀ ਵੀ ਸੰਵੇਦਨਾ ਪ੍ਰਗਟਾਈ।

Posted By: Tejinder Thind