ਭਗਤੀ ਦੇ ਰੰਗ 'ਚ ਰੰਗੀ ਪ੍ਰੀਤੀ ਜ਼ਿੰਟਾ, ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ 'ਚ ਟੇਕਿਆ ਮੱਥਾ; ਕ੍ਰਿਕਟ ਟੀਮ ਦੀ ਜਿੱਤ ਲਈ ਕੀਤੀ ਅਰਦਾਸ
ਮੱਥਾ ਟੇਕਣ ਤੋਂ ਬਾਅਦ ਪ੍ਰੀਤੀ ਜ਼ਿੰਟਾ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਪਹੁੰਚੀ। ਉਨ੍ਹਾਂ ਨੇ ਉੱਥੇ ਬੜੀ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਸੰਗਤ ਨੂੰ ਲੰਗਰ ਵਰਤਾਇਆ ਅਤੇ ਗੁਰੂ ਘਰ ਪ੍ਰਤੀ ਆਪਣੀ ਆਸਥਾ ਪ੍ਰਗਟ ਕੀਤੀ।
Publish Date: Sun, 10 May 2026 10:38 AM (IST)
Updated Date: Sun, 10 May 2026 10:40 AM (IST)
ਜਾਸ, ਅੰਮ੍ਰਿਤਸਰ: ਦੇਰ ਰਾਤ ਅੰਮ੍ਰਿਤਸਰ ਪਹੁੰਚੀ ਫ਼ਿਲਮ ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੰਗਰ ਹਾਲ ਵਿੱਚ ਸੇਵਾ ਵੀ ਨਿਭਾਈ ਅਤੇ ਸੰਗਤ ਨੂੰ ਲੰਗਰ ਛਕਾਇਆ।
ਮੱਥਾ ਟੇਕਣ ਤੋਂ ਬਾਅਦ ਪ੍ਰੀਤੀ ਜ਼ਿੰਟਾ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਪਹੁੰਚੀ। ਉਨ੍ਹਾਂ ਨੇ ਉੱਥੇ ਬੜੀ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਸੰਗਤ ਨੂੰ ਲੰਗਰ ਵਰਤਾਇਆ ਅਤੇ ਗੁਰੂ ਘਰ ਪ੍ਰਤੀ ਆਪਣੀ ਆਸਥਾ ਪ੍ਰਗਟ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੀਤੀ ਜ਼ਿੰਟਾ ਨੇ ਕਿਹਾ ਕਿ ਵਾਹਿਗੁਰੂ ਜੀ ਦਾ ਬੁਲਾਵਾ ਆਇਆ ਸੀ, ਇਸ ਲਈ ਉਹ ਇੱਥੇ ਪਹੁੰਚੀ ਹੈ। ਉਨ੍ਹਾਂ ਦੱਸਿਆ ਕਿ 11 ਤਾਰੀਖ਼ ਨੂੰ ਉਨ੍ਹਾਂ ਦੀ ਕ੍ਰਿਕਟ ਟੀਮ ਦਾ ਅਹਿਮ ਮੁਕਾਬਲਾ ਹੈ। ਟੀਮ ਦੀ ਜਿੱਤ ਅਤੇ ਬਿਹਤਰ ਪ੍ਰਦਰਸ਼ਨ ਲਈ ਉਨ੍ਹਾਂ ਨੇ ਅਰਦਾਸ ਕੀਤੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਵਾਹਿਗੁਰੂ ਜੀ ਦੀ ਮਿਹਰ ਨਾਲ ਉਨ੍ਹਾਂ ਦੀ ਟੀਮ ਸ਼ਾਨਦਾਰ ਪ੍ਰਦਰਸ਼ਨ ਕਰੇਗੀ।