ਨਵੀਂ ਦਿੱਲੀ, ਜੇਐਨਐਨ : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਤੇ ਉਨ੍ਹਾਂ ਦੇ ਪਰਿਵਾਰ ਲਈ ਇਕ ਰਾਹਤ ਭਰੀ ਖਬਰ ਹੈ। ਸ਼ਿਲਪਾ ਦੇ ਪਤੀ ਤੇ ਬਿਜਨੈੱਸਮੈਨ ਰਾਜ ਕੁੰਦਰਾ ਨੂੰ ਪੋਰਨਗ੍ਰਾਫਿਕ ਫਿਲਮ ਕੇਸ 'ਚ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਰਾਜ ਨੂੰ 50 ਹਜ਼ਾਰ ਦੇ ਜ਼ਮਾਨਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਰਾਜ ਨੂੰ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਜੁਲਾਈ 'ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ 'ਤੇ ਅਸ਼ਲੀਲ ਫਿਲਮਾਂ ਬਣਾਉਣ ਤੇ ਉਨ੍ਹਾਂ ਨੂੰ ਐਪ ਰਾਹੀਂ ਪ੍ਰਸਾਰਿਤ ਕਰਨ ਦਾ ਦੋਸ਼ ਹੈ।

Posted By: Ravneet Kaur