ਨਵੀਂ ਦਿੱਲੀ, ਜੇਐਨਐਨ : ਲੰਬੇ ਇੰਤਜ਼ਾਰ ਤੋਂ ਬਾਅਦ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਬਿਜ਼ਨੈੱਸਮੈਨ ਰਾਜ ਕੁੰਦਰਾ ਮੰਗਲਵਾਰ ਨੂੰ ਜੇਲ੍ਹ ਤੋਂ ਛੁਟ ਜਾਓ ਹੈ। ਦੂਜੇ ਪਾਸੇ ਲਗਪਗ 2 ਮਹੀਨਿਆਂ ਤੋਂ ਅਸ਼ਲੀਲ ਫਿਲਮਾਂ ਬਣਾਉਣ ਦੇ ਮਾਮਲੇ 'ਚ ਜੇਲ੍ਹ 'ਚ ਸੀ। ਮੁੰਬਈ ਦੇ ਸੈਸ਼ਨ ਕੋਰਟ 'ਚ ਸੋਮਵਾਰ ਨੂੰ 50 ਹਜ਼ਾਰ ਰੁਪਏ ਦੇ ਮੁਚਲਕੇ ਨਾਲ ਰਾਜ ਕੁੰਦਰਾ ਤੇ ਉਨ੍ਹਾਂ ਦੇ ਸਹਿਯੋਗੀ ਰਾਯਨ ਥੋਰਪੇ ਦੀ ਜ਼ਮਾਨਤ ਮਨਜ਼ੂਰ ਕੀਤੀ। ਇੰਨਾ ਹੀ ਨਹੀਂ ਇਸ ਤੋਂ ਇਲਾਵਾ ਕੋਰਟ ਨੇ ਇਸ ਆਧਾਰ 'ਤੇ ਵੀ ਇਨ੍ਹਾਂ ਦੋਵਾਂ ਨੂੰ ਜ਼ਮਾਨਤ ਦਿੱਤੀ ਹੈ ਕਿ ਇਸ ਮਾਮਲੇ ਨਾਲ ਜੁੜੇ ਸਬੂਤਾਂ ਨਾਲ ਉਹ ਕੋਈ ਛੇੜਛਾੜ ਨਹੀਂ ਕਰਨਗੇ।

ਅੰਗਰੇਜ਼ੀ ਵੈੱਬਸਾਈਟ ਟਾਈਮਜ਼ ਆਫ ਇੰਡੀਆ ਦੀ ਖਬਰ ਮੁਤਾਬਕ ਕੋਰਟ ਨੇ ਰਾਜ ਕੁੰਦਰਾ ਤੇ ਰਾਯਨ ਥੋਰਪੇ ਨੂੰ ਜ਼ਮਾਨਤ ਦਿੰਦੇ ਹੋਏ ਕੋਰਟ ਨੇ ਆਪਣੇ ਆਦੇਸ਼ 'ਚ ਕਿਹਾ ਹੈ ਕਿ ਅਸ਼ਲੀਲ ਫਿਲਮ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਅਪਰਾਧਿਕ ਪ੍ਰਕਿਰਿਆ ਕੋਡ ਦੀ ਧਾਰਾ 164 ਤਹਿਤ ਸਾਰੇ ਗਵਾਹਾਂ ਦੇ ਬਿਆਨਾਂ ਨੂੰ ਰਿਕਾਰਡ ਕਰ ਲਿਆ ਹੈ। ਨਾਲ ਹੀ ਵਿਆਨ ਇੰਡਸਟਰੀ ਦੇ ਸਾਰੇ ਮੋਬਾਈਲ ਫੋਨ ਤੇ ਲੈਪਟਾਪ ਨੂੰ ਵੀ ਜ਼ਬਤ ਕਰ ਲਿਆ ਹੈ। ਇਸ ਲਈ ਅਜਿਹੇ 'ਚ ਸਬੂਤਾਂ ਨਾਲ ਛੇੜਛਾੜ ਹੋਣ ਦੀ ਸੰਭਾਨਾਵਾਂ ਬਹੁਤ ਘੱਟ ਹਨ।

ਇਸ ਤੋਂ ਇਲਾਵਾ ਕੋਰਟ ਨੇ ਆਪਣੇ ਆਦੇਸ਼ 'ਚ ਇਹ ਵੀ ਕਿਹਾ ਕਿ ਇਸ ਮਾਮਲੇ ਨਾਲ ਜੁੜੇ ਹੋਰ ਦੋਸ਼ੀਆਂ ਨੂੰ ਜ਼ਮਾਨਤ ਮਿਲ ਗਈ ਹੈ ਹਾਲਾਂਕਿ ਅੱਗੇ ਜਾਂਚ ਜਾਰੀ ਹੈ। ਇਸ ਲਈ ਫੈਸਲੇ ਦੇ ਨਤੀਜੇ ਤਕ ਪਹੁੰਚਣ ਲਈ ਦੋਸ਼ੀ ਨੂੰ ਜੇਲ੍ਹ 'ਚ ਨਹੀਂ ਰੱਖਿਆ ਜਾ ਸਕਦਾ ਹੈ। ਇਸ ਆਧਾਰ 'ਤੇ ਮੁੰਬਈ ਦੇ ਸੈਸ਼ਨ ਕੋਰਟ ਨੇ ਰਾਜ ਕੁੰਦਰਾ ਤੇ ਉਨ੍ਹਾਂ ਦੇ ਸਹਿਯੋਗੀ ਰਾਯਨ ਥੋਰਪੇ ਨੂੰ ਜ਼ਮਾਨਤ ਦਿੱਤੀ ਹੈ।

Posted By: Ravneet Kaur