ਨਈ ਦੁਨੀਆ : ਰਿਚਾ ਚੱਢਾ ਅਜਿਹੀ ਅਦਾਕਾਰਾ ਹੈ, ਜੋ ਕਿਸੇ ਨਾ ਕਿਸੇ ਮੁੱਦੇ 'ਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹਿੰਦੀ ਹੈ। ਇਸ ਦੇ ਲਈ ਉਨ੍ਹਾਂ ਨੂੰ ਲੋਕਾਂ ਦਾ ਸਮਰਥਨ ਵੀ ਮਿਲਦਾ ਹੈ ਪਰ ਕਈ ਵਾਰ ਉਹ ਟ੍ਰੋਲਿੰਗ ਦਾ ਸ਼ਿਕਾਰ ਹੋ ਜਾਂਦੇ ਹਨ। ਹਾਲ ਹੀ 'ਚ ਰਿਚਾ ਚੱਢਾ ਨੇ ਫੌਜ ਨੂੰ ਲੈ ਕੇ ਅਜਿਹਾ ਟਵੀਟ ਕੀਤਾ ਹੈ, ਜਿਸ ਕਾਰਨ ਉਸ 'ਤੇ ਫੌਜ ਦਾ ਅਪਮਾਨ ਕਰਨ ਦਾ ਦੋਸ਼ ਲੱਗਾ ਹੈ। ਉਦੋਂ ਤੋਂ ਸੋਸ਼ਲ ਮੀਡੀਆ 'ਤੇ ਲੋਕ ਰਿਚਾ ਚੱਢਾ ਨੂੰ ਲੈ ਕੇ ਗੁੱਸੇ 'ਚ ਹਨ। ਦਰਅਸਲ ਉੱਤਰੀ ਫ਼ੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਭਾਰਤੀ ਫ਼ੌਜ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਵਾਪਸ ਲੈਣ ਵਰਗੇ ਆਦੇਸ਼ਾਂ ਨੂੰ ਲਾਗੂ ਕਰਨ ਲਈ ਤਿਆਰ ਹੈ। ਕਾਫੀ ਟ੍ਰੋਲਿੰਗ ਦਾ ਸ਼ਿਕਾਰ ਹੋਣ ਤੋਂ ਬਾਅਦ ਰਿਚਾ ਨੇ ਮਾਫੀ ਵੀ ਮੰਗ ਲਈ ਹੈ।

ਰਿਚਾ ਨੇ ਭਾਰਤੀ ਫੌਜ ਦਾ ਕੀਤਾ ਅਪਮਾਨ

ਰਿਚਾ ਨੇ ਟਵਿੱਟਰ 'ਤੇ ਜਨਰਲ ਉਪੇਂਦਰ ਦਿਵੇਦੀ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਲਿਖਿਆ, ਗਲਵਾਨ ਹੈਲੋ ਕਹਿ ਰਿਹਾ ਹੈ। ਇਸ ਤੋਂ ਬਾਅਦ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਕਿਹਾ ਹੈ ਕਿ ਇਹ ਅਪਮਾਨਜਨਕ ਟਵੀਟ ਹੈ। ਇਸ ਨੂੰ ਜਲਦੀ ਵਾਪਸ ਲਿਆ ਜਾਵੇ। ਸਾਡੀਆਂ ਹਥਿਆਰਬੰਦ ਸੈਨਾਵਾਂ ਦਾ ਅਪਮਾਨ ਕਰਨਾ ਉਚਿਤ ਨਹੀਂ ਹੈ। ਬਹੁਤ ਸਾਰੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਰਿਚਾ ਚੱਢਾ ਦੀ ਭਾਰਤੀ ਫੌਜ ਦੀ ਆਲੋਚਨਾ ਕਰਨ ਅਤੇ ਭਾਰਤ ਅਤੇ ਚੀਨ ਦਰਮਿਆਨ 202 ਗਲਵਾਨ ਝੜਪ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਬਲੀਦਾਨ ਦਾ ਮਜ਼ਾਕ ਉਡਾਉਣ ਲਈ ਆਲੋਚਨਾ ਕੀਤੀ ਹੈ।

ਸੋਸ਼ਲ ਮੀਡੀਆ 'ਤੇ ਲੋਕ ਹਨ ਨਾਰਾਜ਼

ਦੱਸ ਦੇਈਏ ਕਿ 2020 ਵਿੱਚ ਗਲਵਾਨ ਵਿੱਚ ਭਾਰਤ ਤੇ ਚੀਨ ਵਿਚਾਲੇ ਹਿੰਸਕ ਝੜਪ ਹੋਈ ਸੀ, ਜਿਸ ਵਿੱਚ 20 ਭਾਰਤੀ ਜਵਾਨ ਸ਼ਹੀਦ ਹੋ ਗਏ ਸਨ। ਜਿਸ ਤੋਂ ਬਾਅਦ ਭਾਰਤ ਤੇ ਚੀਨ ਦੇ ਰਿਸ਼ਤੇ ਬੇਹੱਦ ਤਣਾਅਪੂਰਨ ਹੋ ਗਏ। ਇਸ ਕਾਰਨ ਸੋਸ਼ਲ ਮੀਡੀਆ ਯੂਜ਼ਰਜ਼ ਅਦਾਕਾਰਾ ਨੂੰ ਕਾਫੀ ਟ੍ਰੋਲ ਕਰ ਰਹੇ ਹਨ। ਇਸ 'ਤੇ ਕੁਮੈਂਟ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ ਕਿ ਗਲਵਾਨ 'ਚ 20 ਬਹਾਦਰ ਜਵਾਨਾਂ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਪਰ ਇੱਥੇ ਇਕ ਅਭਿਨੇਤਰੀ ਭਾਰਤੀ ਫੌਜ ਦਾ ਮਜ਼ਾਕ ਉਡਾ ਰਹੀ ਹੈ।

Posted By: Sarabjeet Kaur