ਜੇਐੱਨਐੱਨ, ਨਵੀਂ ਦਿੱਲੀ : ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ 'ਚ ਅਦਾਕਾਰਾ ਰਿਆ ਚੱਕਰਵਤੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਹੋ ਰਹੀ ਹੈ। ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕੋਰਟ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਅਦਾਕਾਰ ਦੀ ਮੌਤ ਦੇ ਮਾਮਲੇ 'ਚ ਸੀਬੀਆਈ ਜਾਂਚ ਕਰਨ 'ਤੇ ਬਿਹਾਰ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ। ਦੱਸ ਦਈਏ ਕਿ ਰਿਆ ਨੇ ਇਹ ਪਟੀਸ਼ਨ ਦਾਇਰ ਕਰਕੇ ਪਟਨਾ 'ਚ ਦਰਜ ਮਾਮਲੇ ਦੀ ਜਾਂਚ ਮੁੰਬਈ ਟਰਾਂਸਫਰ ਕਰਨ ਦੀ ਮੰਗ ਕੀਤੀ ਹੈ।


ਦੱਸ ਦਈਏ ਕਿ 14 ਜੂਨ ਨੂੰ ਬਾਂਦਰਾ ਦੇ ਇਕ ਫਲੈਟ 'ਚ ਇਕ ਸ਼ੱਕੀ ਹਾਲਤ 'ਚ ਸੁਸ਼ਾਂਤ ਦੀ ਮੌਤ ਹੋ ਗਈ ਸੀ। ਇਸ ਨੂੰ ਸੁਸਾਈਡ ਦਾ ਮਾਮਲਾ ਮੰਨਿਆ ਜਾ ਰਿਹਾ ਹੈ। ਇਸ ਦੇ ਬਾਅਦ ਮੁੰਬਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਮਲੇ 'ਚ ਬਿਹਾਰ ਤੇ ਮਹਾਰਾਸ਼ਟਰ ਦੀਆਂ ਸਰਕਾਰਾਂ ਨੇ ਸੁਪਰੀਮ ਕੋਰਟ 'ਚ ਕੈਵਿਏਟ ਦਾਇਰ ਕੀਤਾ ਹੈ। ਇਸ ਦੇ ਇਲਾਵਾ ਸੁਸ਼ਾਂਤ ਦੇ ਪਿਤਾ ਕ੍ਰਿਸ਼ਣ ਕਿਸ਼ੋਰ ਸਿੰਘ ਨੇ ਵੀ ਕੈਵਿਏਟ ਦਾਇਰ ਕੀਤੀ ਹੈ, ਤਾਂਕਿ ਉਨ੍ਹਾਂ ਦਾ ਪੱਖ ਸੁਣੇ ਬਿਨਾਂ ਰਿਆ ਦੁਆਰਾ ਪਟੀਸ਼ਨ 'ਤੇ ਕੋਈ ਫੈਸਲਾ ਨੇ ਸੁਣਾਇਆ ਜਾਵੇ।


ਸੁਸ਼ਾਂਤ ਦੇ ਪਿਤਾ ਨੇ 25 ਜੁਲਾਈ ਨੂੰ ਪਟਨਾ 'ਚ ਐੱਫਆਈਆਰ ਦਰਜ

25 ਜੁਲਾਈ ਨੂੰ ਸੁਸ਼ਾਂਤ ਦੇ ਪਿਤਾ ਕੇਕੇ ਸਿੰਘ ਨੇ ਪਟਨਾ 'ਚ ਰਾਜੀਵ ਨਗਰ ਪੁਲਿਸ ਸਟੇਸ਼ਨ 'ਚ ਰਿਆ ਸਮੇਤ ਛੇ ਹੋਰ ਲੋਕਾਂ ਦੇ ਖ਼ਿਲਾਫ਼ ਧੰਨ ਇਕੱਠਾ, ਬਲੈਕਮੇਲ, ਸੁਸਾਈਡ ਲਈ ਪਰੇਸ਼ਾਨ ਕਰਨਾ ਆਦਿ ਦੇ ਕਈ ਗੰਭੀਰ ਦੋਸ਼ ਲਗਾਉਂਦੇ ਹੋਏ ਐੱਫਆਈਆਰ ਦਰਜ ਕਰਵਾਈ ਸੀ। ਅਦਾਕਾਰਾ ਰਿਆ ਚੱਕਰਵਤੀ ਦੇ ਵਕੀਲ ਸਤੀਸ਼ ਮਨੇ ਸ਼ਿੰਦੇ ਨੇ ਕਿਹਾ ਕਿ ਬਿਹਾਰ ਪੁਲਿਸ ਦੇ ਕੋਲ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ 'ਚ ਕਾਨੂੰਨੀ ਰੂਪ ਨਾਲ ਜਾਂਚ ਕਰਨ ਦਾ ਕੋਈ ਅਧਿਕਾਰ ਖੇਤਰ ਨਹੀਂ ਹੈ। ਇਸ ਲਈ ਰਿਆ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਤੇ ਟਰਾਂਸਫਰ ਪਟੀਸ਼ਨ ਦਾਇਰ ਕੀਤੀ।


ਰਿਆ ਨੇ ਸੁਪਰੀਮ ਕੋਰਟ ਨੇ ਅੱਗੇ ਕਿਹਾ ਕਿ ਰਿਆ ਨੂੰ ਮੁੰਬਈ ਪੁਲਿਸ ਨੇ 18 ਜੂਨ ਨੂੰ ਬਾਂਦਰਾ ਪੁਲਿਸ ਸਟੇਸ਼ਨ 'ਚ ਬੁਲਾਇਆ ਸੀ। ਉਨ੍ਹਾਂ ਦਾ ਬਿਆਨ ਦਰਜ ਕੀਤਾ ਗਿਆ ਸੀ। ਇਸ ਦੇ ਬਾਅਦ ਉਨ੍ਹਾਂ ਨੇ 17 ਜੁਲਾਈ ਨੂੰ ਸਾਂਤਾਕ੍ਰੂਜ ਪੁਲਿਸ ਸਟੇਸ਼ਨ 'ਚ ਪੇਸ਼ ਹੋਣ ਦੇ ਬਾਅਦ ਬੁਲਾਇਆ ਗਆਿ ਸੀ। ਇੱਥੇ ਉਨ੍ਹਾਂ ਨੇ ਆਪਣਾ ਬਿਆਨ ਦਰਜ ਕਰਵਾਇਆ। ਬਾਆਦ 'ਚ ਜਦ ਬਿਹਾਰ ਪੁਲਿਸ ਪਟਨਾ 'ਚ ਦਰਜ ਇਕ ਐੱਫਆਈਆਰ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਲਈ ਮੁੰਬਈ ਆਈ, ਤਾਂ ਰਿਆ ਨੇ ਸੁਪਰੀਮ ਕੋਰਟ 'ਚ 30 ਜੁਲਾਈ ਨੂੰ ਟਰਾਂਸਫਰ ਪਟੀਸ਼ਨ ਦਾਇਰ ਕੀਤੀ।

Posted By: Sarabjeet Kaur