v> ਨਵੀਂ ਦਿੱਲੀ, ਪੀਟੀਆਈ : ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ 'ਚ ਅਦਾਕਾਰਾ ਰਿਆ ਚੱਕਰਵਰਤੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 5 ਅਗਸਤ ਵਾਲੇ ਦਿਨ ਸੁਣਵਾਈ ਹੋਣ ਵਾਲੀ ਹੈ। ਰਿਆ ਵੱਲੋਂ ਦਾਇਰ ਇਸ ਪਟੀਸ਼ਨ 'ਚ ਪਟਨਾ 'ਚ ਦਰਜ ਮਾਮਲੇ ਦੀ ਜਾਂਚ ਮੁੰਬਈ ਟਰਾਂਸਫਰ ਕਰਨ ਦੀ ਮੰਗ ਕੀਤੀ ਹੈ। ਨਿਊਜ਼ ਏਜੰਸੀ ਪੀਟੀਆਈ ਅਨੁਸਾਰ ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਅਪਲੋਡ ਕੀਤੀ ਗਈ ਲਿਸਟ ਅਨੁਸਾਰ ਇਸ ਪਟੀਸ਼ਨ 'ਤੇ ਬੁੱਧਵਾਰ ਨੂੰ ਜੱਜ ਰਿਸ਼ੀਕੇਸ਼ ਰਾਏ ਦੀ ਬੈਂਚ ਸੁਣਵਾਈ ਕਰੇਗੀ।

ਕਾਬਿਲੇਗ਼ੌਰ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਬੀਤੀ 14 ਜੂਨ ਨੂੰ ਬਾਂਦਰਾ ਦੇ ਇਕ ਫਲੈਟ 'ਚ ਆਤਮਹੱਤਿਆ ਕਰ ਲਈ ਸੀ। ਉਦੋਂ ਤੋਂ ਮੁੰਬਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਮਲੇ 'ਚ ਬਿਹਾਰ ਤੇ ਮਹਾਰਾਸ਼ਟਰ ਦੀਆਂ ਸਰਕਾਰਾਂ ਨੇ ਸੁਪਰੀਮ ਕੋਰਟ 'ਚ ਪਹਿਲਾਂ ਹੀ ਕੈਵੀਏਟ ਦਾਇਰ ਕਰ ਦਿੱਤਾ ਹੈ ਤਾਂ ਜੋ ਉਨ੍ਹਾਂ ਦਾ ਪੱਖ ਸੁਣੇ ਬਿਨਾਂ ਰਿਆ ਵੱਲੋਂ ਦਾਇਰ ਪਟੀਸ਼ਨ 'ਤੇ ਕੋਈ ਫ਼ੈਸਲਾ ਨਾ ਕੀਤਾ ਜਾਵੇ। ਇਸ ਤੋਂ ਇਲਾਵਾ ਸੁਸ਼ਾਂਤ ਦੇ ਪਿਤਾ ਕ੍ਰਿਸ਼ਨ ਕਿਸ਼ੋਰ ਸਿੰਘ ਨੇ ਵੀ ਮਾਮਲੇ 'ਚ ਕੈਵੀਏਟ ਦਾਇਰ ਕੀਤੀ ਹੈ।

Posted By: Seema Anand