ਨਵੀਂ ਦਿੱਲੀ, ਜੇਐੱਨਐੱਨ : ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਸੁਸਾਈਡ ਕੇਸ 'ਚ ਜਾਂਚ ਅੱਗੇ ਵੱਧ ਰਹੀ ਹੈ। ਉਨ੍ਹਾਂ ਦੇ ਫੈਂਨਜ ਤੇ ਦੇਸ਼ ਦੀ ਜਨਤਾ ਸੁਸ਼ਾਂਤ ਨੂੰ ਨਿਆਂ ਦਿਵਾਉਣ ਦੀ ਮੰਗ ਕਰ ਰਹੇ ਹਨ। ਸੋਸ਼ਲ ਮੀਡੀਆ 'ਤੇ ਹਰ ਰੋਜ਼ ਕਈ ਅਜਿਹੇ ਹੈਸ਼ਟੈਗ ਟੇਂ੍ਰਡ ਹੋ ਰਹੇ ਹਨ ਜਿਸ 'ਚ ਸੁਸ਼ਾਂਤ ਸਿੰਘ ਰਾਜਪੂਤ ਨੂੰ ਨਿਆਂ ਦਿਵਾਉਣ ਦੀ ਮੰਗ ਕੀਤੀ ਜਾਂਦੀ ਹੈ। ਖਾਸ ਗੱਲ ਇਹ ਹੈ ਕਿ ਮੰਗ ਸਿਰਫ਼ ਭਾਰਤ 'ਚ ਹੀ ਨਹੀਂ ਬਲਕਿ ਵਿਦੇਸ਼ 'ਚ ਵੀ ਸੁਸ਼ਾਂਤ ਸਿੰਘ ਦੇ ਚਾਹੁਣ ਵਾਲੇ ਇਸ ਦੀ ਮੰਗ ਕਰ ਰਹੇ ਹਨ। ਇਸ ਦਾ ਮਤਲਬ ਹੈ ਕਿ ਉਨ੍ਹਾਂ ਦੀ ਭੈਣ ਸ਼ਵੇਤਾ ਸਿੰਘ ਵੱਲੋਂ ਸ਼ੇਅਰ ਕੀਤੇ ਗਏ ਵੀਡੀਓ ਤੇ ਤਸਵੀਰਾਂ ਜੋ ਦੱਸਦੇ ਹਨ ਕਿ ਅਦਾਕਾਰ ਨੂੰ ਜਸਟਿਸ ਦਿਵਾਉਣ ਦੀ ਮੰਗ ਬਾਹਰ ਵੀ ਹੈ।

ਜ਼ਿਕਰਯੋਗ ਹੈ ਕਿ ਅਦਾਕਾਰ ਦੀ ਭੈਣ ਸ਼ਵੇਤਾ, ਸੁਸ਼ਾਂਤ ਦੇ ਸੁਸਾਈਡ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਤੇ ਲਗਾਤਾਰ ਸੁਸ਼ਾਂਤ ਸਿੰਘ ਰਾਜਪੂਤ ਨੂੰ ਨਿਆਂ ਦਿਵਾਉਣ ਤੇ ਕੇਸ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕਰ ਰਹੀ ਹੈ। ਉਨ੍ਹਾਂ ਨੇ ਵੀਡੀਓ ਤੇ ਤਸਵੀਰ ਸ਼ੇਅਰ ਕੀਤੀ ਹੈ ਜਿਨ੍ਹਾਂ ਦੇ ਕੈਲੀਫੋਰਨੀਆ ਦਾ ਹੋਣ ਦਾਅਵਾ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਦਿਖ ਰਿਹਾ ਹੈ ਕਿ ਸੜਕ ਕਿਨਾਰੇ ਲੱਗੇ ਬੋਰਡਜ਼ 'ਚ ਸੁਸ਼ਾਂਤ ਸਿੰਘ ਰਾਜਪੂਤ ਦੀ ਫੋਟੋ ਲੱਗੀ ਹੈ ਜਿਨ੍ਹਾਂ 'ਚ ਲਿਖਿਆ ਗਿਆ ਹੈ- #Justice For Sushant Singh Rajput। ਨਾਲ ਹੀ ਉਨ੍ਹਾਂ ਦਾ ਬਰਥ ਯੀਅਰ ਤੇ 2020 ਵੀ ਲਿਖਿਆ ਗਿਆ ਹੈ।

Posted By: Ravneet Kaur