ਸ੍ਰੀਨਗਰ - ਜੰਮੂ-ਕਸ਼ਮੀਰ ਵਿਚ ਅੱਤਵਾਦੀ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਬੱੁਧਵਾਰ ਨੂੰ ਵੀ ਸ਼ੋਪਿਆਂ ਜ਼ਿਲ੍ਹੇ ਵਿਚ ਅੱਤਵਾਦੀਆਂ ਨੇ ਪੁਲਿਸ 'ਤੇ ਅਚਾਨਕ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਪੁਲਿਸ ਦੇ ਚਾਰ ਜਵਾਨ ਸ਼ਹੀਦ ਹੋ ਗਏ। ਸ਼ਹੀਦ ਪੁਲਿਸ ਕਰਮੀਆਂ ਦੀ ਪਛਾਣ ਮੁਹੰਮਦ ਇਕਬਾਲ, ਜਾਵੇਦ ਅਹਿਮਦ, ਆਦਿਲ ਅਹਿਮਦ ਅਤੇ ਇਸ਼ਫ਼ਾਕ ਅਹਿਮਦ ਦੇ ਨਾਂ ਵਜੋਂ ਹੋਈ ਹੈ। ਅੱਤਵਾਦੀਆਂ ਨੇ ਪੂਰੀ ਯੋਜਨਾ ਨਾਲ ਇਸ ਹਮਲੇ ਨੂੰ ਅੰਜਾਮ ਦਿੱਤਾ। ਅੱਤਵਾਦੀ ਆਪਣੇ ਨਾਲ ਪੁਲਿਸ ਜਵਾਨਾਂ ਦੇ ਹਥਿਆਰ ਵੀ ਲੱੁਟ ਕੇ ਲੈ ਗਏ। ਇਸ ਹਮਲੇ ਦੀ ਜਾਣਕਾਰੀ ਮਿਲਦਿਆਂ ਹੀ ਸੁਰੱਖਿਆ ਬਲਾਂ ਨੇ ਮੌਕੇ 'ਤੇ ਪਹੰੁਚ ਕੇ ਆਸੇ-ਪਾਸੇ ਦੇ ਇਲਾਕਿਆਂ ਦੀ ਘੇਰਾਬੰਦੀ ਕਰ ਦਿੱਤੀ ਅਤੇ ਅੱਤਵਾਦੀਆਂ ਦੀ ਭਾਲ ਵਿਚ ਸਰਚ ਅਭਿਆਨ ਜਾਰੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਨੰਤਨਾਗ ਵਿਚ ਵੀ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚ ਮੱੁਠਭੇੜ ਹੋਈ ਸੀ, ਜਿਸ ਵਿਚ ਦੋ ਅੱਤਵਾਦੀ ਮਾਰੇ ਗਏ ਸਨ।