Barnala News : ਹੁਣ ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਸਿੱਧੂ ਮੂਸੇਵਾਲ ਵੱਲੋਂ ਸੰਗੀਤਕ ਖੇਤਰ ਵਿੱਚ ਪੇਸ਼ ਕੀਤੇ ਗਏ ਨੌਜਵਾਨ ਗਾਇਕ ਗੁਲਾਬ ਸਿੱਧੂ ਨੂੰ ਵੀ ਜਾਨੋ ਮਾਰਨ ਦੀ ਧਮਕੀ ਮਿਲ ਗਈ ਹੈ।
Publish Date: Tue, 29 Jul 2025 07:18 PM (IST)
Updated Date: Tue, 29 Jul 2025 09:16 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸਿੱਧੂ ਮੂਸੇਵਾਲ ਵੱਲੋਂ ਸੰਗੀਤਕ ਖੇਤਰ ਵਿੱਚ ਪੇਸ਼ ਕੀਤੇ ਗਏ ਨੌਜਵਾਨ ਗਾਇਕ ਗੁਲਾਬ ਸਿੱਧੂ ਨੂੰ ਵੀ ਜਾਨੋ ਮਾਰਨ ਦੀ ਧਮਕੀ ਮਿਲ ਗਈ ਹੈ। "ਤੇਰੇ ਇੱਕੀਆਂ ਸਾਲਾਂ ਦੇ ਜੱਟ ਨੂੰ 22-22 ਕਹਿੰਦੀ ਦੁਨੀਆ" ਗੀਤ ਨਾਲ ਵਿਸ਼ਵ ਪ੍ਰਸਿੱਧੀ ਖੱਟਣ ਵਾਲੇ ਗਾਇਕ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ ਨਾਲ ਉਸਦੇ ਪਰਿਵਾਰ ਤੇ ਜ਼ਿਲ੍ਹਾ ਬਰਨਾਲਾ ਦੇ ਜੱਦੀ ਪਿੰਡ ਫਰਵਾਹੀ ਦੇ ਲੋਕਾਂ ਵਿੱਚ ਵੀ ਇੱਕ ਸਹਿਮ ਦਾ ਮਾਹੌਲ ਹੈ।
ਜ਼ਿਲ੍ਹਾ ਬਰਨਾਲਾ ਦੇ ਨੇੜੇ ਪਿੰਡ ਫਰਵਾਹੀ ਦੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਅਨੁਸਾਰ ਗਾਇਕ ਗੁਲਾਬ ਸਿੱਧੂ ਨੇ ਆਪਣੇ ਯੂਰਪ ਸ਼ੋਅ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਬਰਨਾਲਾ ਦੇ ਹੀ ਇੱਕ ਨੌਜਵਾਨ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਤੇ ਪ੍ਰਸ਼ੰਸਕਾਂ ’ਚ ਬੇਚੈਨੀ ਹੈ। ਇਸ ਸਬੰਧੀ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਨੇ ਕਿਹਾ ਕਿ ਬਰਨਾਲਾ ਪੁਲਿਸ ਨੂੰ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।