Sad News : ਪੰਜਾਬੀ ਫਿਲਮ ਇੰਡਸਟਰੀ ਨੂੰ ਵੱਡਾ ਝਟਕਾ, ਫਿਲਮ 'ਅਕਾਲ' 'ਚ ਕੰਮ ਕਰਨ ਵਾਲੇ ਅਦਾਕਾਰ ਦੇਹਾਂਤ
ਪੰਜਾਬੀ ਪਾਲੀਵੁੱਡ ਇੰਡਸਟਰੀ ਤੋਂ ਇੱਕ ਹੋਰ ਦੁਖਦ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰ ਮਨੀ ਕੁਲਾਰ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪੰਜਾਬੀ ਫਿਲਮ ਇੰਡਸਟਰੀ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੀ ਡੂੰਘਾ ਸਦਮਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ 1 ਦਸੰਬਰ ਨੂੰ ਹੀ ਮਨੀ ਕੁਲਾਰ ਨੇ ਆਪਣੇ ਅਧਿਕਾਰਤ ਫੇਸਬੁੱਕ ਅਕਾਊਂਟ 'ਤੇ ਆਪਣੀ ਆਉਣ ਵਾਲੀ ਵੈੱਬ ਸੀਰੀਜ਼ "ਤੁੱਤਾਂ ਵਾਲੇ ਖੂਹ" ਦੇ ਸੈੱਟ ਤੋਂ ਸ਼ੂਟਿੰਗ ਦੀ ਵੀਡੀਓ ਸਾਂਝੀ ਕੀਤੀ ਸੀ।
Publish Date: Wed, 03 Dec 2025 11:04 AM (IST)
Updated Date: Wed, 03 Dec 2025 11:08 AM (IST)
ਡਿਜੀਟਲ ਡੈਸਕ, ਜਲੰਧਰ : ਪੰਜਾਬੀ ਪਾਲੀਵੁੱਡ ਇੰਡਸਟਰੀ ਤੋਂ ਇੱਕ ਹੋਰ ਦੁਖਦ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰ ਮਨੀ ਕੁਲਾਰ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪੰਜਾਬੀ ਫਿਲਮ ਇੰਡਸਟਰੀ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੀ ਡੂੰਘਾ ਸਦਮਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ 1 ਦਸੰਬਰ ਨੂੰ ਹੀ ਮਨੀ ਕੁਲਾਰ ਨੇ ਆਪਣੇ ਅਧਿਕਾਰਤ ਫੇਸਬੁੱਕ ਅਕਾਊਂਟ 'ਤੇ ਆਪਣੀ ਆਉਣ ਵਾਲੀ ਵੈੱਬ ਸੀਰੀਜ਼ "ਤੁੱਤਾਂ ਵਾਲੇ ਖੂਹ" ਦੇ ਸੈੱਟ ਤੋਂ ਸ਼ੂਟਿੰਗ ਦੀ ਵੀਡੀਓ ਸਾਂਝੀ ਕੀਤੀ ਸੀ।
ਮਨੀ ਕੁਲਾਰ ਪੋਲੀਵੁੱਡ ਦੇ ਉੱਭਰਦੇ ਹੋਏ ਅਦਾਕਾਰਾਂ ਵਿੱਚੋਂ ਇੱਕ ਸਨ। ਉਨ੍ਹਾਂ ਨੇ 'ਅਕਾਲ' ਸਮੇਤ ਕਈ ਫਿਲਮਾਂ ਅਤੇ ਸੰਗੀਤ ਵੀਡੀਓਜ਼ ਵਿੱਚ ਕੰਮ ਕੀਤਾ ਅਤੇ ਆਪਣੀ ਵੱਖਰੀ ਪਛਾਣ ਬਣਾਈ। ਆਪਣੇ ਸਰਲ ਸੁਭਾਅ ਅਤੇ ਸ਼ਾਨਦਾਰ ਅਦਾਕਾਰੀ ਕਾਰਨ ਉਹ ਦਰਸ਼ਕਾਂ ਦੇ ਦਿਲਾਂ ਵਿੱਚ ਖਾਸ ਥਾਂ ਰੱਖਦੇ ਸਨ। ਅਜੇ ਤੱਕ ਉਨ੍ਹਾਂ ਦੇ ਦਿਹਾਂਤ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰਿਵਾਰ ਵੱਲੋਂ ਵੀ ਅਜੇ ਇਸ ਮਾਮਲੇ 'ਤੇ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਪਾਲੀਵੁੱਡ ਦੇ ਕਈ ਕਲਾਕਾਰਾਂ ਨੇ ਸੋਸ਼ਲ ਮੀਡੀਆ 'ਤੇ ਸੋਗ ਪ੍ਰਗਟਾਇਆ ਹੈ। ਹਰ ਕੋਈ ਉਨ੍ਹਾਂ ਦੀ ਬੇਵਕਤੀ ਮੌਤ ਤੋਂ ਹੈਰਾਨ ਹੈ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰ ਰਿਹਾ ਹੈ।