ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਭਿਆਨਕ ਐਕਸੀਡੈਂਟ, ਹਾਲਤ ਗੰਭੀਰ
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਹਾਦਸੇ ਦੌਰਾਨ ਉਨ੍ਹਾਂ ਦੇ ਸਿਰ 'ਚ ਗੰਭੀਰ ਸੱਟ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਇਸ ਸਮੇਂ ਨਾਜ਼ੁਕ ਹੈ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
Publish Date: Sat, 27 Sep 2025 04:20 PM (IST)
Updated Date: Sat, 27 Sep 2025 04:36 PM (IST)
ਡਿਜੀਟਲ ਡੈਸਕ, ਮੋਹਾਲੀ : ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਹਾਦਸੇ ਦੌਰਾਨ ਉਨ੍ਹਾਂ ਦੇ ਸਿਰ 'ਚ ਗੰਭੀਰ ਸੱਟ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਇਸ ਸਮੇਂ ਨਾਜ਼ੁਕ ਹੈ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ, ਰਾਜਵੀਰ ਜਵੰਦਾ ਬਾਈਕਿੰਗ ਕਰਨ ਲਈ ਸ਼ਿਮਲਾ ਵੱਲ ਜਾ ਰਹੇ ਸਨ। ਬੱਦੀ ਕੋਲ ਉਨ੍ਹਾਂ ਦਾ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਅਤੇ ਕੰਵਰ ਗਰੇਵਾਲ ਉਨ੍ਹਾਂ ਨੂੰ ਹਸਪਤਾਲ 'ਚ ਮਿਲਣ ਪਹੁੰਚੇ ਹਨ।
ਹਿੱਟ ਗੀਤ
ਜ਼ਿਕਰਯੋਗ ਹੈ ਕਿ ਰਾਜਵੀਰ ਜਵੰਦਾ 'ਕੰਗਣੀ' ਗੀਤ ਨਾਲ ਸੰਗੀਤ ਜਗਤ 'ਚ ਮਸ਼ਹੂਰ ਹੋਏ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਦਰਸ਼ਕਾਂ ਦੀ ਝੋਲੀ 'ਚ ਅਨੇਕਾਂ ਹੀ ਪੰਜਾਬੀ ਗੀਤ ਪਾਏ ਹਨ, ਜਿਨ੍ਹਾਂ ਨੂੰ ਸਰੋਤਿਆਂ ਨੇ ਖਿੜ੍ਹੇ ਮੱਥੇ ਸਵੀਕਾਰਿਆ, ਜਿਨ੍ਹਾਂ 'ਚ 'ਸਰਦਾਰੀ', 'ਧੀਆਂ', 'ਜੰਮੇ ਨਾਲ ਦੇ', 'ਮਾਵਾਂ', 'ਮਿੱਤਰਾਂ ਨੇ ਦਿਲ ਮੰਗਿਆ, 'ਵੀਰੇ ਦੀਏ ਸਾਲੀਏ', 'ਸੱਚ ਦੱਸਾਂ', 'ਅਣਖੀ' ਅਤੇ 'ਲੈਂਡਲੌਰਡ' ਵਰਗੇ ਹੋਰ ਗੀਤ ਸ਼ਾਮਲ ਹਨ।