ਗਾਇਕ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਨੇ ਜਾਰੀ ਕੀਤਾ ਬੁਲੇਟਨ, ਕਿਹਾ- ਹਾਲਤ 'ਚ ਨਹੀਂ ਕੋਈ ਸੁਧਾਰ
ਪੰਜਾਬੀ ਗਾਇਕ ਰਾਜਵੀਰ ਜਵੰਦਾ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਰਾਜਵੀਰ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਖ਼ਬਰ ਆ ਰਹੀ ਹੈ ਕਿ ਜਵੰਦਾ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋਇਆ।
Publish Date: Wed, 01 Oct 2025 03:13 PM (IST)
Updated Date: Wed, 01 Oct 2025 03:15 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐਸ ਏ ਐਸ ਨਗਰ : ਪੰਜਾਬੀ ਗਾਇਕ ਰਾਜਵੀਰ ਜਵੰਦਾ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਰਾਜਵੀਰ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਖ਼ਬਰ ਆ ਰਹੀ ਹੈ ਕਿ ਜਵੰਦਾ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋਇਆ।
ਦੱਸ ਦਈਏ ਕਿ ਰਾਜਵੀਰ ਜਵੰਦਾ ਦਾ ਹਾਲ ਜਾਣਨ ਵਾਲੇ ਕਲਾਕਾਰਾਂ ਅਤੇ ਸਿਆਸੀ ਸ਼ਖਸ਼ੀਅਤਾਂ ਦਾ ਆਉਣਾ-ਜਾਣਾ ਜਾਰੀ ਹੈ। ਅੱਜ ਗਾਇਕ ਗਿੱਪੀ ਗਰੇਵਾਲ, ਰਣਜੀਤ ਬਾਵਾ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਹਸਪਤਾਲ ਵਿੱਚ ਪਹੁੰਚ ਕੇ ਜਵੰਦਾ ਦੇ ਪਰਿਵਾਰ ਤੋਂ ਸਿਹਤ ਬਾਰੇ ਜਾਣਕਾਰੀ ਲਈ।
ਇਸੇ ਦੌਰਾਨ ਦੁਪਹਿਰ 2.40 ਵਜੇ ਹਸਪਤਾਲ ਵੱਲੋਂ ਤਾਜ਼ਾ ਬੁਲੇਟਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਦੱਸਿਆ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਕ੍ਰਿਟੀਕਲ ਕੇਅਰ ਅਤੇ ਨਿਊਰੋਸਾਇੰਸ ਟੀਮਾਂ ਦੁਆਰਾ ਨਜ਼ਦੀਕੀ ਨਿਗਰਾਨੀ ਹੇਠ ਜੀਵਨ ਸਹਾਇਤਾ 'ਤੇ ਹਨ। ਉਨ੍ਹਾਂ ਦੀ ਨਿਊਰੋਲੋਜੀਕਲ ਸਥਿਤੀ ਅਜੇ ਵੀ ਨਾਜ਼ੁਕ ਬਣੀ ਹੋਈ ਹੈ, ਕੋਈ ਮਹੱਤਵਪੂਰਨ ਕਲੀਨਿਕਲ ਸੁਧਾਰ ਨਹੀਂ ਦੇਖਿਆ ਗਿਆ ਹੈ। ਸਮੁੱਚਾ ਪੂਰਵ-ਅਨੁਮਾਨ ਸੁਰੱਖਿਅਤ ਹੈ।