'ਪੰਜਾਬ ਐਗਰੀਕਲਚਰਲ ਯੂਨੀਵਰਸਿਟੀ' ਦੇ ਬ੍ਰਾਂਡ ਅੰਬੈਸਡਰ ਸਨ ਜਸਵਿੰਦਰ ਭੱਲਾ
ਦੁਨੀਆ ਭਰ ਵਿਚ ਆਪਣੀ ਆਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਅੱਜ ਸਵਰਗਵਾਸ ਹੋ ਗਏ। ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਿਆ। ਉਹ 65 ਸਾਲ ਦੇ ਸਨ। ਉਨ੍ਹਾਂ ਦਾ ਸਸਕਾਰ 23 ਅਗਸਤ ਨੂੰ ਦੁਪਹਿਰ 12.00 ਵਜੇ ਮੋਹਾਲੀ ਦੇ ਸ਼ਮਸ਼ਾਨਘਾਟ ਬਲੌਂਗੀ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪੰਜਾਬੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
Publish Date: Fri, 22 Aug 2025 10:44 AM (IST)
Updated Date: Fri, 22 Aug 2025 10:46 AM (IST)

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ : ਦੁਨੀਆ ਭਰ ਵਿਚ ਆਪਣੀ ਆਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਅੱਜ ਸਵਰਗਵਾਸ ਹੋ ਗਏ। ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਿਆ। ਉਹ 65 ਸਾਲ ਦੇ ਸਨ। ਉਨ੍ਹਾਂ ਦਾ ਸਸਕਾਰ 23 ਅਗਸਤ ਨੂੰ ਦੁਪਹਿਰ 12.00 ਵਜੇ ਮੋਹਾਲੀ ਦੇ ਸ਼ਮਸ਼ਾਨਘਾਟ ਬਲੌਂਗੀ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪੰਜਾਬੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਸਾਲ 1989 ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਖੇਤੀਬਾੜੀ ਪਸਾਰ ਸਿੱਖਿਆ ਵਿੱਚ ਲੈਕਚਰਾਰ ਨਿਯੁਕਤ ਹੋਏ ਜਸਵਿੰਦਰ ਭੱਲਾ 2020 ਵਿੱਚ ਵਿਭਾਗ ਦੇ ਮੁਖੀ ਵਜੋਂ ਸੇਵਾਮੁਕਤ, ਜਿਨਾਂ ਨੂੰ ਨਾਲ ਹੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਬ੍ਰਾਂਡ ਅੰਬੈਸਡਰ ਨਿਯੁਕਤ ਕਰ ਦਿੱਤਾ ਗਿਆ। ਜਸਵਿੰਦਰ ਭੱਲਾ ਕਈ ਕਿਸਾਨ ਮੇਲਿਆਂ ਦਾ ਮੰਚ ਸੰਚਾਲਨ ਵੀ ਕਰਦੇ ਰਹੇ। ਇਨ੍ਹਾਂ ਨੂੰ ਮੁੱਖ ਤੌਰ ਤੇ ਆਪਣੇ ਪ੍ਰੋਗਰਾਮ ਛਣਕਾਟਾ ਅਤੇ ਕਿਰਦਾਰ ਚਾਚਾ ਚਤਰਾ ਕਰਕੇ ਜਾਣਿਆ ਜਾਂਦਾ ਹੈ।
ਇਨ੍ਹਾਂ ਨੇ ਪਹਿਲੀ ਵਾਰੀ 1988 ਵਿਚ ਚਾਚਾ ਚਤਰਾ ਦੇ ਕਿਰਦਾਰ ਵਜੋਂ ਛਣਕਾਟਾ ਨਾਲ ਆਪਣਾ ਕਲਾਕਾਰ ਜੀਵਨ ਸ਼ੁਰੂ ਕੀਤਾ ਸੀ, ਜਿਸ ਵਿੱਚ ਇਨਾਂ ਦੇ ਮੁੱਖ ਸਾਥੀ ਕਲਾਕਾਰ ਬਾਲ ਮੁਕੰਦ ਸ਼ਰਮਾ ਅਤੇ ਨੀਲੂ ਸਨ। ਪੰਜਾਬੀ ਫਿਲਮਾਂ ਵਿੱਚ ਇਨਾਂ ਨੇ ਆਪਣੀ ਸ਼ੁਰੂਆਤ ਫ਼ਿਲਮ "ਦੁੱਲਾ ਭੱਟੀ" ਤੋਂ ਕੀਤੀ। ਇਸ ਤੋਂ ਬਾਅਦ ਇਨਾਂ ਨੇ ਕਈ ਪੰਜਾਬੀ ਫ਼ਿਲਮਾਂ ਵਿੱਚ ਵੀ ਕੰਮ ਕੀਤਾ ਜਿੰਨਾਂ ਵਿੱਚ 'ਚੱਕ ਦੇ ਫੱਟੇ', 'ਕੈਰੀ ਆਨ ਜੱਟਾ', 'ਡੈਡੀ ਕੂਲ ਮੁੰਡੇ ਫ਼ੂਲ' ਆਦਿ ਫ਼ਿਲਮਾਂ ਬਹੁਤ ਮਕਬੂਲ ਹੋਈਆਂ।