ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਵਿਸ਼ਵ ਪ੍ਰਸਿੱਧ ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ ਵਲੋਂ ਹਾਲ ਹੀ ’ਚ ਰਿਲੀਜ਼ ਹੋਏ ‘ਸ਼ਰਾਬ’ ਗਾਣੇ ’ਤੇ ਨੋਟਿਸ ਲੈਂਦਿਆਂ 'ਪੰਜਾਬ ਰਾਜ ਮਹਿਲਾ ਕਮਿਸ਼ਨ' ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਸ਼ੋਅ ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ।

ਸ਼੍ਰੀ ਪੰਡਿਤਰਾਓ ਧਰੇਨਵਰ ਦੀ ਸ਼ਿਕਾਇਤ ’ਤੇ ਬੁੱਧਵਾਰ ਬਾਅਦ ਦੁਪਹਿਰ ਮੀਮੋ ਨੰ. 10431-32 ਤਹਿਤ ਕਮਿਸ਼ਨ ਆਫ਼ ਪੁਲਿਸ ਜਲੰਧਰ ਤੇ ਸੀਨੀਅਰ ਪੁਲਿਸ ਕਪਤਾਨ, ਪਟਿਆਲਾ ਨੂੰ ਭੇਜੇ ਗਏ ਪੱਤਰ ਰਾਹੀਂ ਕਮਿਸ਼ਨ ਦੇ ਧਿਆਨ ’ਚ ਲਿਆਂਦਾ ਗਿਆ ਸੀ ਕਿ ਸਪੀਡ ਰਿਕਾਰਡਜ਼ ਕੰਪਨੀ ਵਲੋਂ ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ ਦੀ ਅਵਾਜ਼ ’ਚ ‘ਸ਼ਰਾਬ’ ਗਾਣਾ ਜੋ ਰਿਲੀਜ਼ ਕੀਤਾ ਗਿਆ ਹੈ, ਜਿਸ ’ਚ ਔਰਤਾਂ ਦੀ ਸ਼ਰਾਬ, ਨਸ਼ੇ ਤੇ ਬੰਦੂਕ ਨਾਲ ਤੁਲਨਾ ਕਰ ਕੇ ਔਰਤਾਂ ਦੀ ਬੇਇੱਜ਼ਤੀ ਕੀਤੀ ਗਈ ਹੈ। ਜਿਸ ’ਤੇ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸ਼ੌਅ ਮੋਟੋ ਲੈਂਦਿਆਂ ਸਪੀਡ ਰਿਕਾਰਡਜ਼ ਕੰਪਨੀ, ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ ਨੂੰ 22 ਸਤੰਬਰ ਨੂੰ ਆਪਣੇ ਦਫ਼ਤਰ ਪੁਲਿਸ ਅਫ਼ਸਰਾਂ ਨੂੰ ਹਦਾਇਤ ਜਾਰੀ ਕਰਦਿਆਂ ਦੁਪਹਿਰ 12 ਵਜੇ ਪੇਸ਼ੀ ’ਤੇ ਹਾਜ਼ਰ ਹੋਣ ਸਬੰਧੀ ਆਦੇਸ਼ ਜਾਰੀ ਕੀਤੇ ਹਨ।

Posted By: Rajnish Kaur